???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ NSS ਦਿਵਸ ਸਮਾਰੋਹ
ਪਟਿਆਲਾ, 24 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਿੰਸੀਪਲ ਸਰਲਾ ਭਟਨਾਗਰ ਦੀ ਯੋਗ ਅਗਵਾਈ ਹੇਠ ਵੀਰ ਹਕੀਕਤ ਰਾਏ ਸਕੂਲ ਵਿੱਚ ਐਨ ਐਸ ਐਸ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਟੈਲੈਂਟ ਹੰਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿੰਗਿੰਗ ਅਤੇ ਡਾਂਸ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਮਾਰੋਹ ਦੇ ਮੁੱਖ ਮਹਿਮਾਨ ਰਿਟਾਇਰਡ ਪ੍ਰੋਫੈਸਰ ਕੇ. ਕੇ. ਮੌਦਗਿਲ, ਨੇ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟ੍ਰੋਫੀਆਂ ਭੇਂਟ ਕੀਤੀਆਂ। ਉਨ੍ਹਾਂ ਨੇ ਵਲੰਟੀਅਰਜ਼ ਨੂੰ ਐਨ ਐਸ ਐਸ ਦੀ ਮਹੱਤਤਾ, ਇਸ ਦੀਆਂ ਰੈਗੂਲਰ ਅਤੇ ਸਪੈਸ਼ਲ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਲੰਟੀਅਰਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਦੇਸ਼ ਤੇ ਸਮਾਜ ਦੀ ਸੇਵਾ ਲਈ ਜੋਸ਼ ਨਾਲ ਕੰਮ ਕਰਦੇ ਰਹਿਣ ਅਤੇ ਆਦਰਸ਼ ਨਾਗਰਿਕ ਬਣਨ।

ਪ੍ਰੋਗਰਾਮ ਦੀ ਸੰਪੂਰਨ ਵਾਗਡੋਰ ਐਨ ਐਸ ਐਸ ਪ੍ਰੋਗਰਾਮ ਅਫਸਰ ਰਵਿੰਦਰ ਕੌਰ ਨੇ ਆਪਣੇ ਵਲੰਟੀਅਰਜ਼ ਨਾਲ ਮਿਲ ਕੇ ਸੰਭਾਲੀ। ਸਮਾਰੋਹ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਪ੍ਰਦਾਨ ਕੀਤੀ ਗਈ। ਐਨ ਐਸ ਐਸ ਦਿਵਸ ਦੀਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਲਈ ਇਹ ਦਿਨ ਯਾਦਗਾਰ ਅਤੇ ਸਿਖਲਾਈ ਭਰਪੂਰ ਅਨੁਭਵ ਬਣਾਇਆ, ਜਿਸ ਨੇ ਉਨ੍ਹਾਂ ਨੂੰ ਇਨਸਾਨੀਅਤ ਅਤੇ ਸੇਵਾ ਭਾਵਨਾ ਵੱਲ ਹੋਰ ਪ੍ਰੇਰਿਤ ਕੀਤਾ।
Newsline Express
