Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Information ???? ਮੇਅਰ ਕੁੰਦਨ ਗੋਗੀਆ ਨੇ ਫਾਇਰ ਬ੍ਰਿਗੇਡ ਦਫ਼ਤਰ ਦਾ ਕੀਤਾ ਦੌਰਾ

???? ਮੇਅਰ ਕੁੰਦਨ ਗੋਗੀਆ ਨੇ ਫਾਇਰ ਬ੍ਰਿਗੇਡ ਦਫ਼ਤਰ ਦਾ ਕੀਤਾ ਦੌਰਾ

by Newslineexpres@1

???? ਮੇਅਰ ਕੁੰਦਨ ਗੋਗੀਆ ਨੇ ਫਾਇਰ ਬ੍ਰਿਗੇਡ ਦਫ਼ਤਰ ਦਾ ਕੀਤਾ ਦੌਰਾ
???? ਨਵਰਾਤਰੇ ਮੌਕੇ ਸ਼ੁਰੂ ਹੋਵੇਗੀ ਦੂਸਰੀ ਐਂਟੀ-ਸਮੋਕ ਮਸ਼ੀਨ : ਮੇਅਰ ਕੁੰਦਨ ਗੋਗੀਆ

ਪਟਿਆਲਾ, 25 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਦਫ਼ਤਰ ਦਾ ਦੌਰਾ ਕਰਕੇ ਉੱਥੇ ਦੀਆਂ ਸਾਰੀਆਂ ਮਸ਼ੀਨਾ ਅਤੇ ਗੱਡੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪ੍ਰਦੂਸ਼ਣ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸੁੱਚੀ ਹਵਾ ਪ੍ਰਦਾਨ ਕਰਨ ਲਈ ਕਦਮ ਤੇਜ਼ੀ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਨਵਰਾਤਰੇ ਦੇ ਪਵਿੱਤਰ ਮੌਕੇ ਦੌਰਾਨ ਸ਼ਹਿਰ ਵਿੱਚ ਦੂਸਰੀ ਐਂਟੀ-ਸਮੋਕ ਮਸ਼ੀਨ ਚਲਾਈ ਜਾਵੇਗੀ।

ਮੇਅਰ ਗੋਗੀਆ ਨੇ ਕਿਹਾ ਕਿ ਪਟਿਆਲਾ ਵਾਸੀਆਂ ਦੀ ਸਿਹਤ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਹੈ। “ਪਹਿਲੀ ਐਂਟੀ-ਸਮੋਕ ਮਸ਼ੀਨ ਨਾਲ ਸ਼ਹਿਰ ਦੇ ਮੁੱਖ ਇਲਾਕਿਆਂ ਵਿੱਚ ਧੂੜ ਅਤੇ ਧੂੰਏਂ ‘ਤੇ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ। ਹੁਣ ਦੂਸਰੀ ਮਸ਼ੀਨ ਦੇ ਆਉਣ ਨਾਲ ਇਹ ਮੁਹਿੰਮ ਹੋਰ ਤੇਜ਼ ਹੋਵੇਗੀ ਅਤੇ ਹੋਰ ਇਲਾਕਿਆਂ ਨੂੰ ਵੀ ਕਵਰ ਕੀਤਾ ਜਾ ਸਕੇਗਾ।” ਉਨ੍ਹਾਂ ਕਿਹਾ ਕਿ ਇਹ ਮਸ਼ੀਨ ਵਾਤਾਵਰਣ ਨੂੰ ਸਾਫ ਰੱਖਣ ਦੇ ਨਾਲ-ਨਾਲ ਸਾਹ ਸੰਬੰਧੀ ਬਿਮਾਰੀਆਂ ਤੋਂ ਬਚਾਵ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ।

ਇਸ ਮੌਕੇ ਮੇਅਰ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਐਂਟੀ-ਸਮੋਕ ਮਸ਼ੀਨਾਂ ਦੀ ਵਰਤੋਂ ਦੌਰਾਨ ਪੂਰੀ ਸੁਰੱਖਿਆ ਅਤੇ ਕਾਰਗੁਜ਼ਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀ ਸਿਹਤ, ਸੁਰੱਖਿਆ ਅਤੇ ਸਫਾਈ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੇਅਰ ਗੋਗੀਆ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਫਾਈ ਅਤੇ ਪ੍ਰਦੂਸ਼ਣ-ਰੋਕਥਾਮ ਲਈ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਦੇ ਯਤਨਾਂ ਵਿੱਚ ਸਾਥ ਦੇਣ ਅਤੇ ਸਾਫ-ਸੁਥਰਾ ਮਾਹੌਲ ਬਣਾਈ ਰੱਖਣ ਵਿੱਚ ਯੋਗਦਾਨ ਪਾਏਂ।

ਇਸ ਦੌਰੇ ਦੌਰਾਨ ਸੈਂਟਰੀ ਇੰਸਪੈਕਟਰ, ਨਿਗਮ ਟੀਮ ਅਤੇ ਫਾਇਰ ਬ੍ਰਿਗੇਡ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਮੇਅਰ ਨੂੰ ਮਸ਼ੀਨਾਂ ਅਤੇ ਵਿਭਾਗ ਦੀਆਂ ਹੋਰ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।

Related Articles

Leave a Comment