Skip to main content

newslineexpres

Joe Rogan Podcasts You Must Listen
Home Chandigarh ???? ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਵਿੱਚ ਹੋਈ ਪਹਿਲੀ ਗ੍ਰਿਫ਼ਤਾਰੀ

???? ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਵਿੱਚ ਹੋਈ ਪਹਿਲੀ ਗ੍ਰਿਫ਼ਤਾਰੀ

by Newslineexpres@1

???? ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਵਿੱਚ ਹੋਈ ਪਹਿਲੀ ਗ੍ਰਿਫ਼ਤਾਰੀ

ਜਲੰਧਰ, 25 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਇੱਕ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸੇ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਲੋਹੀਆਂ ਦੇ ਪਿੰਡ ਕੰਗ ਖੁਰਦ ਦੇ ਰਹਿਣ ਵਾਲੇ ਰਾਜ ਕੁਮਾਰ ਵਜੋਂ ਹੋਈ ਹੈ। ਸ਼ਾਹਕੋਟ ਕਲੱਸਟਰ ਅਫ਼ਸਰ ਬੂਟਾ ਮਸੀਹ ਦੀ ਸ਼ਿਕਾਇਤ ਦੇ ਆਧਾਰ ‘ਤੇ ਰਾਜ ਕੁਮਾਰ ਵਿਰੁੱਧ ਕਾਰਵਾਈ ਕੀਤੀ ਗਈ। ਬੀਡੀਪੀਓ ਦਫ਼ਤਰ ਦੇ ਸੁਪਰਡੈਂਟ ਬੂਟਾ ਮਸੀਹ ਨੇ ਪੁਲਿਸ ਨੂੰ ਰਿਪੋਰਟ ਦਿੱਤੀ ਕਿ 21 ਸਤੰਬਰ ਦੀ ਰਾਤ ਨੂੰ ਕਿਸਾਨ ਰਾਜ ਕੁਮਾਰ ਨੇ ਆਪਣੀ ਸੱਤ ਕਨਾਲ (16 ਮਰਲੇ) ਜ਼ਮੀਨ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ। ਜਾਂਚ ਅਧਿਕਾਰੀ ਲੋਹੀਆਂ ਥਾਣੇ ਦੇ ਏਐਸਆਈ ਅਵਤਾਰ ਸਿੰਘ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਿਸਾਨ ਰਾਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ, ਖੇਤੀਬਾੜੀ ਵਿਭਾਗ ਨੇ ਕਿਸਾਨ ਨੂੰ 5,000 ਰੁਪਏ ਜੁਰਮਾਨਾ ਕੀਤਾ ਅਤੇ ਉਸਦੀ ਜ਼ਮੀਨ ‘ਤੇ ਲਾਲ ਐਂਟਰੀ ਲਗਾ ਦਿੱਤੀ।

Newsline Express

Related Articles

Leave a Comment