ਹਰਿਆਣਾ, 29 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਹਰਿਆਣਾ ਵਿੱਚ ਪੁਲੀਸ ਵਲੋ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ, ਪੂਰਾ ਦੇਸ਼ ਰੋਸ਼ ਵਿਚ ਹੈ, ਉਥੇ ਹੀ ਸੁੰਯਕਤ ਕਿਸਾਨ ਮੋਰਚਾ ਵਲੋਂ ਵੀ ਰੋਸ਼ ਪ੍ਰਗਟਾਉਣ ਲਈ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ ਜਿਸ ਦੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀ ਕਰ ਲਈ ਹੈ। ਵੱਖ ਵੱਖ ਜਥੇਬੰਦੀਆਂ ਵੱਲੋ ਪੰਜਾਬ ਵਿਚ ਦੁਪਹਿਰ 12 ਵਜੇ ਤੋਂ ਲੈਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਪੁਲੀਸ ਵੱਲੋ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ, ਜਿਸ ਦੇ ਰੋਸ਼ ਵਜੋਂ ਇਹ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
previous post