???? ਵੀਰ ਹਕੀਕਤ ਰਾਏ ਸਕੂਲ ਵਿਖੇ ਸਵੱਛਤਾ ਉੱਤਸਵ ਦਾ ਆਯੋਜਨ
???? ਵਿਦਿਆਰਥੀ ਸਵੱਛਤਾ ਦੇ ਨਾਲ-ਨਾਲ ਆਪਣੇ ਵਿਚਾਰਾਂ ਨੂੰ ਵੀ ਰੱਖਣ ਸ਼ੁੱਧ : ਪ੍ਰਿੰਸੀਪਲ ਸਰਲਾ ਭਟਨਾਗਰ
ਪਟਿਆਲਾ, 1 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ “ਸਵੱਛਤਾ ਹੀ ਸੇਵਾ ਹੈ” ਅਭਿਆਨ ਦੇ ਅੰਤਰਗਤ ਸਵੱਛਤਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਸਵੱਛਤਾ ਵਿਸ਼ੇ ‘ਤੇ ਬੜੇ ਸੁੰਦਰ ਪੋਸਟਰ ਬਣਾ ਕੇ ਆਪਣੇ ਮਨੋਭਾਵਾਂ ਨੂੰ ਪ੍ਰਗਟ ਕੀਤਾ। ਸਵੱਛਤਾ ਉਤਸਵ ਦੌਰਾਨ ਵਿਦਿਆਰਥੀਆਂ ਨੇ ਸਵੱਛ ਭਾਰਤ ‘ਤੇ ਵੀ ਆਪਣੇ-ਆਪਣੇ ਵਿਚਾਰਾਂ ਨੂੰ ਸਭ ਨਾਲ ਸਾਂਝਾ ਕੀਤਾ। ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ, ਘਰ, ਸਮਾਜ, ਰਾਜ ਤੇ ਆਪਣੇ ਦੇਸ਼ ਭਾਰਤ ਨੂੰ ਸਵੱਛ ਬਣਾਉਣ ਵਿੱਚ ਨਿੱਜੀ ਪੱਧਰ ‘ਤੇ ਆਪਣਾ-ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਨੂੰ ਤਨ-ਮਨ ਤੋਂ ਆਪਣੇ-ਆਲੇ ਦੁਆਲੇ ਦੇ ਨਾਲ-ਨਾਲ ਆਪਣੇ ਵਿਚਾਰਾਂ ਨੂੰ ਵੀ ਬਿਲਕੁਲ ਸ਼ੁੱਧ ਸਵੱਛ ਰੱਖਣ ਦਾ ਸੰਦੇਸ਼ ਦਿੱਤਾ।
Newsline Express
