???? ਪੰਜਾਬ ‘ਚ 5 ਅਕਤੂਬਰ ਤੋਂ ਬਦਲੇਗਾ ਮੌਸਮ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੌਸਮ ਇਕ ਵਾਰ ਫਿਰ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਐਕਟਿਵ ਹੋਈ ਪੱਛਮੀ ਗੜਬੜੀ ਦਾ ਅਸਰ 5 ਅਕਤੂਬਰ ਤੋਂ ਸੂਬੇ ਵਿਚ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਗਿਆਨ ਮੁਤਾਬਕ 5 ਅਕਤੂਬਰ ਤੋਂ 3 ਦਿਨਾਂ ਤੱਕ ਸੂਬੇ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੂਬੇ ਵਿਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। 5 ਅਕਤੂਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਤੇ ਮੁਕਤਸਰ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Newsline Express
