Skip to main content

newslineexpres

Home Chandigarh ???? ਵਿਦਿਆਰਥੀਆਂ ‘ਤੇ ਬੈਗਾਂ ਦਾ ਬੋਝ ਘਟਾਉਣ ਲਈ ਸਿੱਖਿਆ ਵਿਭਾਗ ਦੀ ਸਖ਼ਤੀ

???? ਵਿਦਿਆਰਥੀਆਂ ‘ਤੇ ਬੈਗਾਂ ਦਾ ਬੋਝ ਘਟਾਉਣ ਲਈ ਸਿੱਖਿਆ ਵਿਭਾਗ ਦੀ ਸਖ਼ਤੀ

by Newslineexpres@1

???? ਵਿਦਿਆਰਥੀਆਂ ‘ਤੇ ਬੈਗਾਂ ਦਾ ਬੋਝ ਘਟਾਉਣ ਲਈ ਸਿੱਖਿਆ ਵਿਭਾਗ ਦੀ ਸਖ਼ਤੀ, ਨਿਯਮ ਤੋੜਨ ਵਾਲੇ ਸਕੂਲਾਂ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 5 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸਕੂਲ ਬੈਗਾਂ ਦੇ ਵਧ ਰਹੇ ਭਾਰ ਨੂੰ ਘਟਾਉਣ ਲਈ ਸਿੱਖਿਆ ਵਿਭਾਗ ਨੇ ਵਿਸ਼ੇਸ਼ ਗਾਈਡਲਾਈਨ ਜਾਰੀ ਕੀਤੀ ਹੈ। ਵਿਭਾਗ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਕੂਲੀ ਬੈਗਾਂ ਦੇ ਬੋਝ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸਕੂਲ ਬਿਨਾਂ ਵਜ੍ਹਾ ਵੱਧ ਕਿਤਾਬਾਂ ਮੰਗਵਾ ਕੇ ਵਿਦਿਆਰਥੀਆਂ ਦੇ ਬੈਗ ਦਾ ਭਾਰ ਵਧਾਉਂਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਵੱਲੋਂ ਵਿਦਿਆਰਥੀਆਂ ਤੋਂ ਰੋਜ਼ਾਨਾ ਰੂਟੀਨ ਵਿੱਚ ਲੋੜ ਤੋਂ ਵੱਧ ਸਕੂਲੀ ਕਾਪੀਆਂ ਅਤੇ ਕਿਤਾਬਾਂ ਮੰਗਵਾਈਆਂ ਜਾ ਰਹੀਆਂ ਹਨ। ਇਸ ਵਾਧੂ ਭਾਰ ਕਾਰਨ ਵਿਦਿਆਰਥੀਆਂ ਦਾ ਜਿੱਥੇ ਸਰੀਰਕ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿੱਚ ਦਰਦ ਅਤੇ ਹੋਰ ਸਰੀਰਕ ਬਿਮਾਰੀਆਂ ਵਧ ਰਹੀਆਂ ਹਨ।

ਇਸ ਮਾਮਲੇ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਵਿਭਾਗ ਨੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹਨ। ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਕੂਲੀ ਬੈਗ ਬੇਹੱਦ ਹਲਕੇ ਹੋਣੇ ਚਾਹੀਦੇ ਹਨ। ਉਨ੍ਹਾਂ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਭਾਰੀ ਕਿਤਾਬਾਂ ਦੀ ਜ਼ਰੂਰਤ ਪੈਂਦੀ ਹੈ ਤਾਂ ਉਨ੍ਹਾਂ ਨੂੰ ਸਕੂਲ ਕੰਪਲੈਕਸ ਵਿੱਚ ਹੀ ਰੱਖਿਆ ਜਾਵੇ। ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਨ ਲਈ ਕਿਤਾਬਾਂ ਦਿੱਤੀਆਂ ਜਾਣ ਅਤੇ ਅਗਲੇ ਦਿਨ ਮੁੜ ਸਕੂਲ ਕੰਪਲੈਕਸ ਵਿੱਚ ਜਮ੍ਹਾਂ ਕਰਵਾ ਦਿੱਤੀਆਂ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਯਕੀਨੀ ਬਣਾਏਗੀ ਕਿ ਵਿਭਾਗ ਦੀਆਂ ਗਾਈਡਲਾਈਨਜ਼ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ। ਇਸ ਤੋਂ ਇਲਾਵਾ, ਇੱਕ ਵੱਖਰੀ ਟੀਮ ਸਕੂਲਾਂ ਵਿੱਚ ਆਉਣ ਵਾਲੀਆਂ ਆਟੋ, ਬੱਸ ਅਤੇ ਵੈਨਾਂ ਦੀ ਚੈਕਿੰਗ ਕਰੇਗੀ ਤਾਂ ਜੋ ਬੈਗਾਂ ਦੇ ਭਾਰ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਹੋ ਸਕੇ।

Newsline Express

Related Articles

Leave a Comment