Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Chandigarh ???? ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40,000 ਰੁ: ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

???? ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40,000 ਰੁ: ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Newslineexpres@1

???? ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40,000 ਰੁ: ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40,000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment