newslineexpres

Home Chandigarh ???? MLA ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਖ਼ਾਰਜ

???? MLA ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਖ਼ਾਰਜ

by Newslineexpres@1

???? MLA ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਖ਼ਾਰਜ

ਪਟਿਆਲਾ, 9 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਜਬਰ-ਜ਼ਨਾਹ ਦੇ ਕੇਸ ’ਚ ਫ਼ਰਾਰ ਚੱਲ ਰਹੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟਿਆਲਾ ਦੀ  ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਸੰਬੰਧੀ ਵਿਧਾਇਕ ਦੇ ਵਕੀਲ ਬੀ.ਐਸ. ਭੁੱਲਰ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਵਿਧਾਇਕ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤਹਿਤ ਮਾਣਯੋਗ ਅਦਾਲਤ ਵਲੋਂ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਵਿਧਾਇਕ ਦੀ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕਰਨਗੇ। ਦੱਸਣਯੋਗ ਹੈ ਕਿ ਪਠਾਣਮਾਜਰਾ ਦੀ ਸਥਾਨਕ ਅਦਾਲਤ ’ਚ ਦੋ ਵਾਰ ਅਗਾਊਂ ਜ਼ਮਾਨਤ ਰੱਦ ਹੋ ਚੁੱਕੀ ਹੈ। ਸਵਾ ਮਹੀਨੇ ਤੋਂ ਪਠਾਣਮਾਜਰਾ ਫਰਾਰ ਚੱਲ ਰਹੇ ਹਨ ਤੇ ਹਾਲੇ ਤਕ ਪੁਲਿਸ ਨੂੰ ਉਨ੍ਹਾਂ ਦੀ ਕੋਈ ਭਿਣਕ ਨਹੀਂ ਲੱਗੀ ਹੈ। 

Newsline Express

Related Articles

Leave a Comment