Skip to main content

newslineexpres

Joe Rogan Podcasts You Must Listen
Home Accident ???? ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪਾਏ ਫੁੱਲ

???? ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪਾਏ ਫੁੱਲ

by Newslineexpres@1

???? ਰਾਜਵੀਰ ਜਵੰਦਾ ਨੂੰ ਅੰਤਿਮ ਵਿਦਾਈ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪਾਏ ਫੁੱਲ

ਲੁਧਿਆਣਾ, 10 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਦੇ ਮੂੰਹ ‘ਚ ਗਏ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤਾ ਗਿਆ। ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਗਮਗੀਨ ਮਾਹੌਲ ਵਿੱਚ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ, ਬੀਤੇ ਦਿਨ ਗਾਇਕ ਦਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਸੀ। ਅੱਜ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਾਲ ਲੱਗਦੇ ਸਤਲੁਜ ਦਰਿਆ ‘ਤੇ ਬਣੇ ਅਸਥ ਘਾਟ ਵਿਖੇ ਜਲ ਪ੍ਰਵਾਹ ਕੀਤਾ ਗਿਆ। ਇਸ ਮਗਰੋਂ, ਵਿਛੜੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਵੀ ਕੀਤੀ ਗਈ।

Related Articles

Leave a Comment