newslineexpres

Home Elections ???? ਅੱਜ ਤੋਂ ਭਰੀਆਂ ਜਾਣਗੀਆਂ ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ

???? ਅੱਜ ਤੋਂ ਭਰੀਆਂ ਜਾਣਗੀਆਂ ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ

by Newslineexpres@1

???? ਅੱਜ ਤੋਂ ਭਰੀਆਂ ਜਾਣਗੀਆਂ ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ

ਚੰਡੀਗੜ੍ਹ, 12 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾ ਸਕਣਗੇ । ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 24-ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ . ਦੀ ਅੰਤਮ ਮਿਤੀ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ

13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2ਬੀ ‘ਚ ਜਮ੍ਹਾਂ ਕਰਵਾਉਣੇ ਹੋਣਗੇ, ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਮੁਹੱਈਆ ਹਨ।

ਉਨ੍ਹਾਂ ਦੱਸਿਆ ਕਿ 18 ਅਕਤੂਬਰ (ਸ਼ਨੀਵਾਰ) ‘ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਅਕਤੂਬਰ (ਐਤਵਾਰ) ਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਤਹਿਤ ਛੁੱਟੀਆਂ ਹਨ ਤੇ ਇਨ੍ਹਾਂ ਤਰੀਕਾਂ ‘ਤੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਦੇ। ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ* 6 ਅਕਤੂਬਰ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।

Newsline Express

Related Articles

Leave a Comment