???? ਕੱਲ੍ਹ ਚੰਡੀਗੜ੍ਹ ਆਉਣਗੇ ਰਾਹੁਲ ਗਾਂਧੀ; IPS ਪੂਰਨ ਕੁਮਾਰ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਚੰਡੀਗੜ੍ਹ, 13 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਰਾਹੁਲ ਗਾਂਧੀ ਕੱਲ੍ਹ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣਗੇ। ਉਹ ਸ਼ਾਮ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚ ਰਹੇ ਹਨ। ਦੱਸ ਦਈਏ ਕਿ ਹਰਿਆਣਾ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਨਿੱਤਰੀ ਹੋਈ ਹੈ।
Newsline Express
