???? IPS ਵਾਈ ਪੂਰਨ ਕੁਮਾਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ
???? ਦੋਵੇਂ ਧੀਆਂ ਨੇ ਦਿੱਤੀ ਚਿਤਾ ਨੂੰ ਅਗਨੀ
???? ਮੌਤ ਤੋਂ 9 ਦਿਨ ਬਾਅਦ ਹੋਇਆ ਪੋਸਟਮਾਰਟਮ
ਚੰਡੀਗੜ੍ਹ, 15 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਆਈਪੀਐਸ (IPS) ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ। ਉਨ੍ਹਾਂ ਦੀ ਖ਼ੁਦਕੁਸ਼ੀ ਤੋਂ ਬਾਅਦ, ਪਰਿਵਾਰ ਦੀ ਸਹਿਮਤੀ ਨਾਲ ਹੋਏ ਪੋਸਟਮਾਰਟਮ (post-mortem) ਉਪਰੰਤ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਮਾਹੌਲ ਬੇਹੱਦ ਗਮਗੀਨ ਰਿਹਾ ਅਤੇ ਉੱਥੇ ਮੌਜੂਦ ਹਰ ਅੱਖ ਨਮ ਸੀ। ਉਨ੍ਹਾਂ ਦੀ ਅੰਤਿਮ ਯਾਤਰਾ ਦੁਪਹਿਰ 3 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਸ਼ੁਰੂ ਹੋਈ ਅਤੇ ਸ਼ਾਮ ਕਰੀਬ 4 ਵਜੇ ਸ਼ਮਸ਼ਾਨਘਾਟ ਪਹੁੰਚੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਮਿੱਤਰਾਂ ਅਤੇ ਹਰਿਆਣਾ ਤੇ ਚੰਡੀਗੜ੍ਹ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਦਿੱਤੀ।

ਉਨ੍ਹਾਂ ਦੀ ਖੁਦਕੁਸ਼ੀ ਤੋਂ ਬਾਅਦ, ਪਰਿਵਾਰ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਮਾਮਲੇ ਵਿੱਚ ਮਹੱਤਵਪੂਰਨ ਕਾਰਵਾਈ ਨਹੀਂ ਹੋ ਜਾਂਦੀ, ਅੰਤਿਮ ਸੰਸਕਾਰ ਨਾ ਕੀਤਾ ਜਾਵੇ। ਇੱਕ ਏਐਸਆਈ ਅਧਿਕਾਰੀ ਨੇ ਆਈਏਐਸ ਅਧਿਕਾਰੀ ਪੂਰਨ ਕੁਮਾਰ ‘ਤੇ ਗੰਭੀਰ ਦੋਸ਼ ਲਗਾਏ ਸਨ। ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੀ ਖੁਦਕੁਸ਼ੀ ਤੋਂ ਬਾਅਦ, ਰੋਹਤਕ ਵਿੱਚ ਏਐਸਆਈ ਸੰਦੀਪ ਲਾਠਰ ਦੀ ਖੁਦਕੁਸ਼ੀ ਨੇ ਰਹੱਸ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ। ਆਪਣੀ ਖੁਦਕੁਸ਼ੀ ਤੋਂ ਪਹਿਲਾਂ ਜਾਰੀ ਇੱਕ ਵੀਡੀਓ ਵਿੱਚ, ਸੰਦੀਪ ਲਾਠਰ ਨੇ ਆਈਪੀਐਸ ਅਧਿਕਾਰੀ ਅਤੇ ਉਸਦੀ ਆਈਏਐਸ ਪਤਨੀ ਅਮਨੀਤ ‘ਤੇ ਗੰਭੀਰ ਦੋਸ਼ ਲਗਾਏ ਹਨ। ਇਸ ਨਾਲ ਜਾਂਚ ਦੀ ਦਿਸ਼ਾ ਵੀ ਬਦਲ ਗਈ ਹੈ। ਹੁਣ, ਦੋ-ਪੱਖੀ ਜਾਂਚ ਕੀਤੀ ਜਾਵੇਗੀ, ਜਿਸ ਨਾਲ ਪੂਰਨ ਕੁਮਾਰ ਦੇ ਪਰਿਵਾਰ ਲਈ ਮੁਸ਼ਕਲਾਂ ਵਧਣੀਆਂ ਯਕੀਨੀ ਹਨ।
Newsline Express
