newslineexpres

Home Information ???? DC ਪਟਿਆਲਾ ਵਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

???? DC ਪਟਿਆਲਾ ਵਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

by Newslineexpres@1

ਪਟਿਆਲਾ, 16 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਗਰੀਨ ਦੀਵਾਲੀ ਤੇ ਕਮਿਉਨਿਟੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਸਮੂਹ ਨਿਵਾਸੀ ਚੜ੍ਹਦੀਕਲਾ ਵਿੱਚ ਰਹਿਣ।ਉਨ੍ਹਾਂ ਇਹ ਵੀ ਸੱਦਾ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆਲੀ ਭਰਿਆ ਵਾਤਾਵਰਨ ਸਿਰਜਣ ਲਈ ਵੀ ਉਪਰਾਲੇ ਕਰੀਏ।ਡਾ ਪ੍ਰੀਤੀ ਯਾਦਵ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਪਹਿਲਕਦਮੀਆਂ ਵਿੱਚ ਪਟਿਆਲਾ ਨਿਵਾਸੀ ਜਰੂਰ ਸਾਥ ਦੇਣਗੇ ਤੇ ਪਟਿਆਲਾ ਨੂੰ ਅਸਲ ਮਾਇਨਿਆਂ ਵਿੱਚ ਵਿਰਾਸਤੀ ਤੇ ਸਾਫ਼ ਸੁਥਰਾ ਸ਼ਹਿਰ ਬਣਾਇਆ ਜਾ ਸਕੇ।N

Newsline Express

Related Articles

Leave a Comment