Skip to main content

newslineexpres

Joe Rogan Podcasts You Must Listen
Home Information ???? ਮੋਦੀ ਸਰਕਾਰ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ : ਡਾ. ਕਾਂਸਲ

???? ਮੋਦੀ ਸਰਕਾਰ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ : ਡਾ. ਕਾਂਸਲ

by Newslineexpres@1

???? ਮੋਦੀ ਸਰਕਾਰ ਨੇ ਫੜੀ ਹੜ੍ਹ ਪੀੜਤਾਂ ਦੀ ਬਾਂਹ : ਡਾ. ਕਾਂਸਲ

???? ਕੇਂਦਰ ਨੇ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਹਤ ਰਾਸ਼ੀ

ਪਟਿਆਲਾ, 16 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਵਿੱਚ ਪੀੜਤ ਪਰਿਵਾਰਾਂ ਦੀ ਬਾਂਹ ਫੜਦੇ ਹੋਏ ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਹਤ ਰਾਸ਼ੀ ਪੰਜਾਬ ਵਾਸੀਆਂ ਲਈ ਜਾਰੀ ਕੀਤੀ ਹੈ। ਪਟਿਆਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਡਾ. ਗੁਰਵਿੰਦਰ ਕਾਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਨੂੰ ਰਾਹਤ ਪੈਕੇਜ ਦੇਣ ਲਈ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਪੰਜਾਬ ਦੌਰੇ ਦੌਰਾਨ ਦੱਸਿਆ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਹੜ੍ਹਾਂ ਕਾਰਨ ਟੁੱਟੇ 36,708 ਘਰਾਂ ਲਈ 1.60 ਲੱਖ ਰੁਪਏ ਪ੍ਰਤੀ ਘਰ, ਕਣਕ ਦੇ ਬੀਜਾਂ ਲਈ 74 ਕਰੋੜ ਅਤੇ ਸਰ੍ਹੋਂ ਦੇ ਬੀਜਾਂ ਲਈ 3.40 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 40,000 ਨਵੇਂ ਟਾਇਲਟ ਬਣਾਉਣ ਦੀ ਮਨਜ਼ੂਰੀ ਵੀ ਕੇਂਦਰ ਸਰਕਾਰ ਨੇ ਜਾਰੀ ਕੀਤੀ ਹੈ।
ਡਾਕਟਰ ਕਾਂਸਲ ਨੇ ਦੱਸਿਆ ਕਿ ਬਾਗਾਂ ਦੇ ਹੋਏ ਨੁਕਸਾਨ ਦੀ ਭਰਪਾਈ ਅਤੇ ਖੇਤਾਂ ਵਿੱਚੋਂ ਰੇਤ ਹਟਾਉਣ ਲਈ ਵੀ ਕੇਂਦਰ ਸਰਕਾਰ ਵੱਲੋਂ ਭਰਪੂਰ ਮਦਦ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਹੀ ਪੰਜਾਬ ਦੀ ਹਿਤੈਸ਼ੀ ਰਹੀ ਹੈ ਅਤੇ ਹਰ ਦੁੱਖ ਤਕਲੀਫ ਵਿੱਚ ਉਸਨੇ ਪੰਜਾਬ ਵਾਸੀਆਂ ਦੀ ਬਾਂਹ ਦਿਲੋਂ ਫੜੀ ਹੈ।

Newsline Express

Related Articles

Leave a Comment