Skip to main content

newslineexpres

Joe Rogan Podcasts You Must Listen
Home Administration ???? BIG BREAKING NEWS – ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਗ੍ਰਿਫਤਾਰ 

???? BIG BREAKING NEWS – ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਗ੍ਰਿਫਤਾਰ 

by Newslineexpres@1

???? CBI ਨੇ DIG ਭੁੱਲਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗਿਰਫ਼ਤਾਰ : ਸੂਤਰ

???? ਇੱਕ ਕਾਰੋਬਾਰੀ ਦੀ ਸ਼ਿਕਾਇਤ ‘ਤੇ ਹੋਈ ਵੱਡੀ ਕਾਰਵਾਈ

???? DIG ਦੇ ਘਰੋਂ ਕਰੋੜਾਂ ਦਾ ਕੈਸ਼ ਤੇ ਸੋਨੇ ਦੇ ਗਹਿਣੇ ਬਰਾਮਦ

???? ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ ਨੋਟਾਂ ਦੀ ਗਿਣਤੀ

???? ਚੰਡੀਗੜ੍ਹ ਰਿਹਾਇਸ਼ ਵਿੱਚੋਂ ਮਿਲੇ ਨੋਟਾਂ ਦੇ ਭਰੇ ਬੈਗ

ਚੰਡੀਗੜ੍ਹ , 16 ਅਕਤੂਬਰ ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਪੁਲਿਸ ਦੇ ਡੀਜੀਆਈ ਹਰਚਰਨ ਸਿੰਘ ਭੁੱਲਰ ਦੀ ਗ੍ਰਿਫਤਾਰੀ ਦੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

5 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤੇ ਗਏ DIG ਹਰਚਰਨ ਸਿੰਘ ਭੁੱਲਰ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਜਾਲ ਵਿਛਾ ਕੇ ਗਿਰਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਸੀਬੀਆਈ ਦੀ 52 ਮੈਂਬਰੀ ਟੀਮ ਭੁੱਲਰ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਵਿੱਚ ਉਸ ਦੇ ਸੈਕਟਰ-40 ਵਾਲੇ ਘਰ ਦੀ ਤਲਾਸ਼ੀ ਲੈ ਰਹੀ ਹੈ, ਜਿੱਥੋਂ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਭੁੱਲਰ ਤੋਂ ਇਸ ਵੇਲੇ ਇੱਕ ਸੀਕ੍ਰੇਟ ਸਥਾਨ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।



ਇਸ ਦੌਰਾਨ ਸੀਬੀਆਈ ਦੇ ਨਜ਼ਦੀਕੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭੁੱਲਰ ਦੇ ਘਰ ਤੋਂ ਕਰੋੜਾਂ ਰੁਪਏ ਬਰਾਮਦ ਹੋਏ ਹਨ। ਇਹ ਨਕਦੀ ਤਿੰਨ ਬੈਗਾਂ ਅਤੇ ਇੱਕ ਬ੍ਰੀਫਕੇਸ ਵਿੱਚ ਪੈਕ ਕੀਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਟੀਮ ਨੂੰ ਪੈਸੇ ਗਿਣਨ ਵਾਲੀ ਮਸ਼ੀਨ ਮੰਗਵਾਉਣੀ ਪਈ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

Related Articles

Leave a Comment