newslineexpres

Home Chandigarh ???? ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਦਮਾ, ਪੁੱਤਰ ਦਾ ਦਿਹਾਂਤ

???? ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਦਮਾ, ਪੁੱਤਰ ਦਾ ਦਿਹਾਂਤ

by Newslineexpres@1

???? ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਚੰਡੀਗੜ੍ਹ, 17 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਵੱਡਾ ਸਦਮਾ ਲੱਗਿਆ ਹੈ, ਜਿਨ੍ਹਾਂ ਦੇ ਪੁੱਤਰ ਆਕਿਲ ਅਖਤਰ ਦਾ 35 ਸਾਲ ਦੀ ਉਮਰ ‘ਚ ਅਚਾਨਕ ਦਿਹਾਂਤ ਹੋ ਗਿਆ। ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਆਕਿਲ ਦੀ ਮੌਤ ਪਿੱਛੇ ਦਵਾਈ ਦੀ ਵੱਧ ਖੁਰਾਕ ਲਏ ਜਾਣਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀਜੀਪੀ ਦਾ ਪਰਿਵਾਰ ਇਸ ਸਮੇਂ ਹਰਿਆਣਾ ਦੇ ਪੰਚਕੂਲਾ ਸਥਿਤ ਮਨਸਾ ਦੇਵੀ ਦੇ ਸੈਕਟਰ 4 ਵਿੱਚ ਰਹਿ ਰਿਹਾ ਹੈ। ਇਹ ਘਟਨਾ ਵੀਰਵਾਰ ਰਾਤ ਨੂੰ ਵਾਪਰੀ। ਉਸਦੀ ਮੌਤ ਤੋਂ ਬਾਅਦ, ਉਸਦੀ ਲਾਸ਼ ਨੂੰ ਹਰਿਆਣਾ ਦੇ ਪੰਚਕੂਲਾ ਦੇ ਸੈਕਟਰ 6 ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਪੋਸਟਮਾਰਟਮ ਤੋਂ ਬਾਅਦ, ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਲਿਜਾਇਆ ਗਿਆ, ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Newsline Express

Related Articles

Leave a Comment