???? ਅਟਾਰੀ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਬਦਲਿਆ ਸਮਾਂ
ਪਟਿਆਲਾ, 18 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ‘ਤੇ ਹੋਣ ਵਾਲੀ ਰਿਟ੍ਰੀਟ ਸੈਰਾਮਨੀ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਸਰਦੀਆਂ ਕਰਕੇ ਇਹ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਵੇਗੀ। ਬੀਐਸਐਫ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਇਹ ਸੈਰਾਮਨੀ ਹੁਣ ਸ਼ਾਮ 5.00 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗੀ। ਨਵਾਂ ਸਮਾਂ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ।
Newsline Express
