Skip to main content

newslineexpres

Joe Rogan Podcasts You Must Listen
Home BJP ???? ਭਾਜਪਾ ਆਗੂ ਅਤੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਵਿੱਚ ਸ਼ਾਮਲ

???? ਭਾਜਪਾ ਆਗੂ ਅਤੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਵਿੱਚ ਸ਼ਾਮਲ

by Newslineexpres@1

???? ਭਾਜਪਾ ਆਗੂ ਅਤੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਵਿੱਚ ਸ਼ਾਮਲ

???? ਸੀਨੀਅਰ ਪਾਰਟੀ ਆਗੂ ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿੱਚ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਬਿੱਟੂ

???? ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪਟਿਆਲਾ ਦੇ ਮੇਅਰ ਰਹੇ ਸੰਜੀਵ ਬਿੱਟੂ ਨੇ ਛੱਡੀ ਭਾਜਪਾ

ਪਟਿਆਲਾ, 19 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ –     ਦੀਵਾਲੀ ਦੇ ਠੀਕ ਮੌਕੇ ਉਤੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਏਆਈਸੀਸੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇ.ਸੀ. ਵੇਣੂਗੋਪਾਲ ਅਤੇ ਆਲ ਇੰਡੀਆ ਕਾਂਗਰਸ ਕਮੇਟੀ, ਜਨਰਲ ਸਕੱਤਰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦਗੀ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ।

  ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਬਿੱਟੂ ਨਗਰ ਕੌਂਸਲਰ ਵਜੋਂ ਬਿਨਾਂ ਵਿਰੋਧ ਚੁਣੇ ਗਏ ਸਨ ਅਤੇ ਬਾਅਦ ਵਿੱਚ ਮੇਅਰ ਦੇ ਅਹੁਦੇ ਤੱਕ ਪਹੁੰਚੇ। ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ, ਪਰਨੀਤ ਕੌਰ ਅਤੇ ਹੋਰ ਕਾਂਗਰਸੀ ਆਗੂਆਂ ਸਮੇਤ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਜੋਕਿ ਹੁਣ ਫਿਰ ਤੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਸੰਜੀਵ ਸ਼ਰਮਾ ਬਿੱਟੂ ਨੇ ਸਾਲ 2022 ਵਿਚ ਭਾਜਪਾ ਦੀ ਟਿਕਟ ਉੱਤੇ ਹਲਕਾ ਪਟਿਆਲਾ ਦਿਹਾਤੀ ਤੋਂ ਚੋਣ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਤੋਂ ਹਾਰ ਗਈ ਸੀ।  Newsline Express

Related Articles

Leave a Comment