Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Information ???? ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

???? ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

by Newslineexpres@1

???? ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

???? ਕਿਹਾ, ਹੋਰ ਕਿਸਾਨ ਵੀ ਅੱਗ ਨਾ ਲਾਉਣ ਲਈ ਅੱਗੇ ਆਉਣ, ਪਰਾਲੀ ਸੰਭਾਲਣ ਲਈ ਪ੍ਰਸ਼ਾਸਨ ਮੁਹੱਈਆ ਕਰਵਾਏਗਾ ਮਸ਼ੀਨਰੀ

???? ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ ਤੇ ਟੀਮਾਂ ਖੇਤਾਂ ‘ਚ ਕਿਸਾਨਾਂ ਨਾਲ ਬਣਾ ਰਹੀਆਂ ਨੇ ਰਾਬਤਾ

???? ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 ‘ਤੇ ਸੰਪਰਕ ਕਰਨ

ਪਟਿਆਲਾ, 22 ਅਕਤੂਬਰ: ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ। ਉਨ੍ਹਾਂ ਨੇ ਅੱਜ ਪਿੰਡ ਮੰਡੌੜ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ।


ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ ‘ਚ ਮਿਲਾਉਣ ਤੇ ਬੇਲਰਾਂ ਨਾਲ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੇਲਰ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬੇਲਰ ਤੇ ਟ੍ਰੈਕਟਰ ਖਰੀਦਿਆ ਹੈ, ਜੋ ਕਿ ਇਕ ਦਿਨ ‘ਚ 150 ਏਕੜ ਰਕਬੇ ‘ਚ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ। ਜਦਕਿ ਪਿੰਡ ਮੰਡੌੜ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ‘ਚ ਕੋਈ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ। ਜਦਕਿ ਪਿੰਡ ਤੇ ਕਲੱਸਟਰ ਪੱਧਰ ‘ਤੇ ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਏ.ਡੀ.ਸੀ ਨਵਰੀਤ ਕੌਰ ਸੇਖੋਂ, ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਚ.ਐਸ ਮਾਨ, ਜਸਵੀਰ ਸਿੰਘ, ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਏ.ਈ.ਓ. ਰਵਿੰਦਰ ਸਿੰਘ, ਏ.ਡੀ.ਓ. ਰਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Newsline Express

Related Articles

Leave a Comment