???? ਕਲਗੀਧਰ ਦਸਮੇਸ਼ ਪਿਤਾ ਨੂੰ ਸਮਰਪਿਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ
ਪਟਿਆਲਾ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸਾਹਿਬ ਏ ਕਮਾਲ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤਿ ਜੋਤ ਦਿਵਸ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵਿੱਚ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।


