????ਨਾਜਾਇਜ਼ ਸ਼ਰਾਬ ਖ਼ਿਲਾਫ਼ ਸਮਾਣਾ ਪੁਲਿਸ ਦੀ ਵੱਡੀ ਕਾਰਵਾਈ; 200 ਲੀਟਰ ਲਾਹਣ ਸਮੇਤ ਦੋਸ਼ੀ ਗ੍ਰਿਫ਼ਤਾਰ
ਸਮਾਣਾ, 29 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ – ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਾਜਾਇਜ਼ ਸ਼ਰਾਬ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਚੌਂਕੀ ਮਵੀ ਕਲਾਂ ਦੀ ਪੁਲਿਸ ਟੀਮ ਨੇ ਅਹਿਮ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ 200 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ, ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਇਹ ਲਾਹਣ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਵਰਤ ਰਿਹਾ ਸੀ , ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
