newslineexpres

Home Information ???? ਮਾਨ ਸਰਕਾਰ ਨੇ ਹਿੰਦੂ ਭਾਈਚਾਰੇ ਦੀ ਆਸਥਾ ਨੂੰ ਦਿੱਤਾ ਨਵਾਂ ਆਯਾਮ : ਵਿਜੇ ਕਪੂਰ

???? ਮਾਨ ਸਰਕਾਰ ਨੇ ਹਿੰਦੂ ਭਾਈਚਾਰੇ ਦੀ ਆਸਥਾ ਨੂੰ ਦਿੱਤਾ ਨਵਾਂ ਆਯਾਮ : ਵਿਜੇ ਕਪੂਰ

by Newslineexpres@1

???? ਮਾਨ ਸਰਕਾਰ ਨੇ ਹਿੰਦੂ ਭਾਈਚਾਰੇ ਦੀ ਆਸਥਾ ਨੂੰ ਦਿੱਤਾ ਨਵਾਂ ਆਯਾਮ : ਵਿਜੇ ਕਪੂਰ

???? ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੀ ਐਡਵਾਇਜ਼ਰੀ ਕਮੇਟੀ ਦੇ ਕੰਮ ਸ਼ਲਾਘਾਯੋਗ

ਪਟਿਆਲਾ, 31 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –         ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਉੱਤਰੀ ਭਾਰਤ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਪ੍ਰੋਜੈਕਟ ਲਈ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੰਦਰ ਵਿੱਚ “ਲਾਈਟ ਐਂਡ ਸਾਊਂਡ ਸ਼ੋਅ” ਸ਼ੁਰੂ ਕੀਤਾ ਜਾਵੇਗਾ, ਜਦਕਿ ਸਰੋਵਰ ਦਾ ਪੂਰਨ ਨਵੀਨੀਕਰਨ ਕੀਤਾ ਜਾਵੇਗਾ। ਸ਼ਰਧਾਲੂਆਂ ਦੀ ਸੁਵਿਧਾ ਲਈ ਨਵੇਂ ਰਸਤੇ, ਲਿਫਟ, ਕਤਾਰ ਪ੍ਰਣਾਲੀ ਅਤੇ ਟੋਕਨ ਪ੍ਰਣਾਲੀ ਵੀ ਲਾਗੂ ਕੀਤੀ ਜਾਵੇਗੀ। ਪ੍ਰੋਜੈਕਟ ਅਧੀਨ ਸਰੋਵਰ ਵਿੱਚ ਪਾਣੀ ਦੀ ਨਵੀਂ ਵਿਵਸਥਾ, ਸੀਵਰੇਜ ਸਿਸਟਮ ਦਾ ਅੱਪਗਰੇਡੇਸ਼ਨ, ਅਤੇ ਆਮ ਆਦਮੀ ਕਲੀਨਿਕ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਧੁਨਿਕ ਸੁਵਿਧਾਵਾਂ ਨਾਲ ਸਜਿਆ ਨਵਾਂ ਲੰਗਰ ਭਵਨ ਵੀ ਤਿਆਰ ਕੀਤਾ ਜਾਵੇਗਾ।
ਇਸ ਮੌਕੇ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ, ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ “ਪੰਜਾਬ ਦਾ ਹਿੰਦੂ ਭਾਈਚਾਰਾ ਇਸ ਤੋਹਫ਼ੇ ਨੂੰ ਹਮੇਸ਼ਾਂ ਯਾਦ ਰੱਖੇਗਾ।”
  ਕਪੂਰ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਬੰਦ ਪਿਆ ਸਰੋਵਰ ਮੁੜ ਸੁਰਜੀਤ ਕਰਨ ਦੀ ਬਹੁਤ ਜ਼ਰੂਰਤ ਸੀ। ਉਨ੍ਹਾਂ ਕਿਹਾ ਕਿ “ਪਿਛਲੀਆਂ ਸਰਕਾਰਾਂ ਨੇ ਇਸ ਭਵਿਆ ਮੰਦਰ ਨੂੰ ਅਣਡਿੱਠਾ ਕੀਤਾ, ਜਦਕਿ ਸਾਲ 2001 ਵਿੱਚ ਸਾਡੇ ਯਤਨਾਂ ਨਾਲ ਤਤਕਾਲੀਨ ਸਰਕਾਰ ਨੇ ਪਵਿੱਤਰ ਸਰੋਵਰ ਦਾ ਨਿਰਮਾਣ ਕਰਵਾਇਆ ਸੀ, ਪਰ ਬਾਅਦ ਵਿੱਚ ਉਸ ਦੇ ਰੱਖ-ਰਖਾਅ ਤੇ ਕੋਈ ਧਿਆਨ ਨਹੀਂ ਦਿੱਤਾ ਗਿਆ।”
ਵਿਜੇ ਕਪੂਰ ਨੇ ਮੁੱਖ ਮੰਤਰੀ ਮਾਨ ਨੂੰ ਸਾਰੇ ਹਿੰਦੂ ਸਮਾਜ ਵਲੋਂ ਇਸ ਇਤਿਹਾਸਕ ਨਵੀਨੀਕਰਨ ਪ੍ਰੋਜੈਕਟ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਉਨ੍ਹਾਂ ਨੇ ਮੰਦਰ ਦੀ ਐਡਵਾਇਜ਼ਰੀ ਕਮੇਟੀ ਦੇ ਮੈਂਬਰਾਂ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਪ੍ਰੋਜੈਕਟ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ ਧਾਰਮਿਕ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਸਗੋਂ ਇਹ ਪਟਿਆਲਾ ਦੇ ਸੱਭਿਆਚਾਰਕ ਅਤੇ ਟੂਰਿਜ਼ਮ ਵਿਕਾਸ ਵੱਲ ਵੀ ਇੱਕ ਵੱਡਾ ਕਦਮ ਸਾਬਤ ਹੋਵੇਗਾ।
Newsline Express

Related Articles

Leave a Comment