Skip to main content

newslineexpres

Joe Rogan Podcasts You Must Listen
Home Information ???? ਅੱਜ ਤੋਂ ਦਿੱਲੀ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਕੁੱਝ ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

???? ਅੱਜ ਤੋਂ ਦਿੱਲੀ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਕੁੱਝ ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

by Newslineexpres@1

???? ਅੱਜ ਤੋਂ ਦਿੱਲੀ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਨਵੀਂ ਦਿੱਲੀ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ  –         ਦਿੱਲੀ-ਐਨ.ਸੀ.ਆਰ. ਵਿਚ ਵਿਗੜਦੀ ਹਵਾ ਦੀ ਗੁਣਵੱਤਾ ਨੂੰ ਰੋਕਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਫੈਸਲਾ ਲਿਆ। ਇਸ ਵਿਚ ਦੂਜੇ ਰਾਜਾਂ ਤੋਂ ਪੁਰਾਣੇ ਬੀ.ਐਸ.-3 ਅਨੁਕੂਲ ਡੀਜ਼ਲ ਟਰੱਕਾਂ ਅਤੇ ਕਾਰਗੋ ਵਾਹਨਾਂ ਦੇ ਦਿੱਲੀ ਵਿਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਕਮਿਸ਼ਨ ਨੇ ਇਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਦੂਜੇ ਰਾਜਾਂ ਵਿਚ ਰਜਿਸਟਰਡ ਸਾਰੇ ਹਲਕੇ ਮਾਲ ਵਾਹਨ (LGV), ਦਰਮਿਆਨੇ ਮਾਲ ਵਾਹਨ (MGV) ਅਤੇ ਭਾਰੀ ਮਾਲ ਵਾਹਨ (HGV), ਜੋ ਬੀ.ਐਸ.-6 ਦੇ ਅਧੀਨ ਨਹੀਂ ਆਉਂਦੇ ਹਨ, ਨੂੰ 1 ਨਵੰਬਰ ਤੋਂ ਦਿੱਲੀ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।

ਹਾਲਾਂਕਿ, ਦੂਜੇ ਰਾਜਾਂ ਤੋਂ ਬੀ.ਐਸ. ਚਾਰ ਅਨੁਕੂਲ ਵਪਾਰਕ ਮਾਲ ਵਾਹਨਾਂ ਨੂੰ 31 ਅਕਤੂਬਰ, 2026 ਤੱਕ ਦਿੱਲੀ ਵਿਚ ਦਾਖਲ ਹੋਣ ਦੀ ਆਗਿਆ ਹੋਵੇਗੀ। ਦਿੱਲੀ ਵਿਚ ਰਜਿਸਟਰਡ ਵਪਾਰਕ ਮਾਲ ਵਾਹਨਾਂ ਸਮੇਤ ਸੀ.ਐਨ.ਜੀ., ਐਲ.ਐਨ.ਜੀ. ਜਾਂ ਇਲੈਕਟ੍ਰਿਕ ਵਾਹਨਾਂ ਦੇ ਦਾਖਲੇ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਸ ਨਿਯਮ ਦਾ ਮੁੱਖ ਉਦੇਸ਼ ਡੀਜ਼ਲ ਇੰਜਣਾਂ ਵਾਲੇ ਪੁਰਾਣੇ, ਵੱਡੇ ਵਪਾਰਕ ਵਾਹਨਾਂ ਤੋਂ ਪ੍ਰਦੂਸ਼ਣ ਨੂੰ ਘਟਾਉਣਾ ਹੈ। 2022-23 ਦੇ ਅੰਕੜਿਆਂ ਦੇ ਅਨੁਸਾਰ ਦਿੱਲੀ ਵਿਚ ਲਗਭਗ 7.945 ਮਿਲੀਅਨ ਰਜਿਸਟਰਡ ਵਪਾਰਕ ਵਾਹਨ ਸਨ।

Related Articles

Leave a Comment