Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Administration ???? ਡਾ. ਪ੍ਰੀਤੀ ਯਾਦਵ ਵੱਲੋਂ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ

???? ਡਾ. ਪ੍ਰੀਤੀ ਯਾਦਵ ਵੱਲੋਂ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ

by Newslineexpres@1

???? ਡਾ. ਪ੍ਰੀਤੀ ਯਾਦਵ ਵੱਲੋਂ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ

-ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ, ਅਧਿਕਾਰੀਆਂ ਨਾਲ ਮੀਟਿੰਗ

-ਲਾਈਟ ਐਂਡ ਸਾਊਂਡ ਸ਼ੋਅ ਤੇ ਢਾਡੀ ਵਾਰਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲੀਦਾਨ ਨੂੰ ਯਾਦ ਕਰਨ ਦੇ ਉਪਰਾਲੇ ਦਾ ਲਾਭ ਲੈਣ ਜ਼ਿਲ੍ਹਾ ਵਾਸੀ

ਪਟਿਆਲਾ, 2 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –    ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਫੋਟੋ ਕੈਪਸ਼ਨ :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ 4 ਨਵਬੰਰ ਨੂੰ ਪੋਲੋ ਗਰਾਊਂਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। Newsline Express

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਪੋਲੋ ਗਰਾਊਂਡ ਵਿਖੇ ਜਰੂਰ ਪੁੱਜਣ। 

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ।ਇਸ ਦੌਰਾਨ ਐਸ ਪੀ ਵੈਭਵ ਚੌਧਰੀ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਸ਼ੋਅ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

  ਇਸ ਦੌਰਾਨ ਐਸ ਪੀ ਵੈਭਵ ਚੌਧਰੀ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਸ਼ੋਅ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।  Newsline Express

Related Articles

Leave a Comment