Skip to main content

newslineexpres

Home Chandigarh ???? ਮਾਡਲ ਸਕੂਲ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

???? ਮਾਡਲ ਸਕੂਲ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

by Newslineexpres@1

???? ਮਾਡਲ ਸਕੂਲ ਨੇ ਸ਼ਰਧਾ ਨਾਲ ਮਨਾਇਆ  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਪਟਿਆਲਾ, 4 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –         ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪੰਜਾਬੀ ਯੂਨੀਵਰਸਿਟੀ ਵਿਖੇ ਨਗਰ ਕੀਰਤਨ ਦੇ ਵਿੱਚ ਸਕੂਲ ਬੈਂਡ ਟੀਮ ਵੀ ਸ਼ਾਮਿਲ ਹੋਈ ਜਿਸ ਦੀ ਅਗਵਾਈ ਸਕੂਲ ਅਧਿਆਪਕ ਹਰਮਿੰਦਰ ਕੋਰ ਵੱਲੋਂ ਕੀਤੀ ਗਈ। ਇਸ ਮੌਕੇ ਐਨ.ਸੀ.ਸੀ ਕੈਡਿਟ ਨੂਰਵਿੰਦਰ ਕੌਰ ਨੇ ਪਹਿਲੀ ਪਾਤਸ਼ਾਹੀ ਜੀ ਦੇ ਜੀਵਨ ਉੱਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਅਧਿਆਪਕ ਜਸਮੀਤ ਕੌਰ ਨੇ ਗੁਰੂ ਜੀ ਦੀ ਬਾਣੀ ਵਿਚੋਂ ਸ਼ਬਦ ਗਾਇਆ। ਸਕੂਲ ਦੇ ਅਧਿਆਪਕ ਗੁਰਪ੍ਰੀਤ ਕੌਰ ਮੱਲ੍ਹੀ ਨੇ ਗੁਰੂ ਸਾਹਿਬ ਜੀ ਦੇ ਤਿੰਨ ਮੂਲ ਸਿਧਾਂਤ ”ਨਾਮ ਜਪੋ, ਕਿਰਤ ਕਰੋ, ਵੰਡ ਛਕੋ” ਬਾਰੇ ਬੱਚਿਆਂ ਨੂੰ ਜਾਣੂ ਕਰਵਾਉਂਦੇ ਹੋਏ ਗੁਰੂ ਸਾਹਿਬ ਦੀ ਰਚੀ ਬਾਣੀ ਅਤੇ ਸਿੱਖਿਆਵਾਂ ਬਾਰੇ ਦੱਸਿਆ। ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ  ਵੱਲੋਂ ਗੁਰਪੁਰਬ ਦੀ ਸਭ ਨੂੰ ਵਧਾਈ ਦਿੰਦਿਆ ਹੋਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਤੇ ਚੱਲਣ ਦਾ ਸੁਨੇਹਾ ਦਿੱਤਾ। ਇਸ ਮੌਕੇ  ਸਕੂਲ ਦਾ ਸਮੂਹ ਸਟਾਫ ਹਾਜਰ ਰਿਹਾ।

Newsline Express

Related Articles

Leave a Comment