Skip to main content

newslineexpres

Home Information ???? ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

???? ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

by Newslineexpres@1

???? ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

???? ਡਾ. ਪ੍ਰੀਤੀ ਯਾਦਵ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਹਦਾਇਤ

???? ਲੋਕਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਸੇਵਾਵਾਂ ‘ਤੇ ਤਸੱਲੀ ਪ੍ਰਗਟਾਈ, ਕਿਹਾ ਕਿਸੇ ਨਾਗਰਿਕ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ

ਰਾਜਪੁਰਾ, 6 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ –          ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ‘ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਕੂਲ ‘ਚ ਕਰਾਈ ਜਾਂਦੀ ਪੜ੍ਹਾਈ ਤੇ ਮਿਡ ਡੇਅ ਮੀਲ ਦਾ ਵੀ ਜਾਇਜ਼ਾ ਲਿਆ।


          ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਸਮਾਜਿਕ ਸੁਰੱਖਿਆ, ਵਣ ਵਿਭਾਗ, ਸਹਿਕਾਰਤਾ ਆਦਿ ਵਿਭਾਗਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।


          ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ।


          ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਜਿਹੇ ਕੈਂਪਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਦਿਆਂ ਸਾਂਝ ਕੇਂਦਰ ਅਤੇ ਸੇਵਾ ਕੇਂਦਰਾਂ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ, ਪਿੰਡ ਦੇ ਸਰਪੰਚ ਨਾਹਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Newsline Express

Related Articles

Leave a Comment