newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Newslineexpres@1
ਅੰਮ੍ਰਿਤਸਰ, 1 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਨਮਾਨਿਤ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਅੱਜ ਸਿੱਖਾਂ ਦੇ ਧਾਰਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

Related Articles

Leave a Comment