???? ਬੂਟਾ ਸਿੰਘ ਬਾਰੇ ਰਾਜਾ ਵੜਿੰਗ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਨਿੰਦਾਯੋਗ : ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ
???? ਕਿਹਾ – ਦਲਿਤ ਰਾਜਨੀਤੀ ਦਾ ਧੁਰਾ ਸਨ ਬੂਟਾ ਸਿੰਘ
ਪਟਿਆਲਾ, 7 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਗਈ ਜਾਤੀਸੂਚਕ ਟਿੱਪਣੀ ‘ਤੇ ਰੋਸ ਜਾਹਿਰ ਕਰਦੇ ਹੋਏ ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ ਨੇ ਰਾਜਾ ਵੜਿੰਗ ਦੀ ਘੋਰ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਰਾਜਾ ਵੜਿੰਗ ਵੱਲੋਂ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਬੂਟਾ ਸਿੰਘ ਸਬੰਧੀ ਗਲਤ ਸ਼ਬਦ ਵਰਤ ਕੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ ਜੋ ਕਿ ਭਾਰੀ ਨਿੰਦਾਯੋਗ ਗੱਲ ਹੈ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਸ੍ਰ. ਬੂਟਾ ਸਿੰਘ ਭਾਰਤ ਦੇਸ਼ ਦੀ ਦਲਿਤ ਰਾਜਨੀਤੀ ਦਾ ਧੁਰਾ ਸਨ। ਉਹਨਾਂ ਨੇ ਹਰ ਖਾਸ ਮੌਕੇ ਤੇ ਪੂਰੇ ਵਿਸ਼ਵ ਵਿੱਚ ਆਪਣੇ ਬਲਬੂਤੇ ਅਤੇ ਆਪਣੇ ਵਿਚਾਰਾਂ ਨਾਲ ਭਾਰਤ ਦੇਸ਼ ਦਾ ਨਾਮ ਵਿਸ਼ਵ ਪੱਧਰ ‘ਤੇ ਚਮਕਾਇਆ। ਉਹਨਾਂ ਕਿਹਾ ਕਿ ਇੱਕ ਰਾਜਨੀਤਿਕ ਅਤੇ ਮੈਂਬਰ ਪਾਰਲੀਮੈਂਟ ਹੋਣ ਦੇ ਨਾਤੇ ਰਾਜਾ ਵੜਿੰਗ ਵੱਲੋਂ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਲਈ ਦਿੱਤਾ ਗਿਆ ਇਹ ਬਿਆਨ ਉਹਨਾਂ ਦੀ ਮਾਨਸਿਕ ਦਸ਼ਾ ਨੂੰ ਦਰਸਾਉਂਦਾ ਹੈ।
ਸ੍ਰੀ ਕਾਂਸਲ ਨੇ ਐਸ.ਸੀ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਅਪਮਾਨਜਨਕ ਟਿੱਪਣੀ ਦੇ ਖਿਲਾਫ ਰਾਜਾ ਵੜਿੰਗ ਖਿਲਾਫ ਸਖਤ ਤੋਂ ਸਖਤ ਬਣਦੀ ਕਾਰਵਾਈ ਕੀਤੀ ਜਾਵੇ।
Newsline Express
