newslineexpres

Home Latest News ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਕਾਲੀਆਂ ਝੰਡਿਆਂ ਨਾਲ ਵਿਰੋਧ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਕਾਲੀਆਂ ਝੰਡਿਆਂ ਨਾਲ ਵਿਰੋਧ

by Newslineexpres@1
-7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

ਪਟਿਆਲਾ, 1 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਉਰੋ – ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਅਰਬਨ ਅਸਟੇਟ ਫੇਜ਼-2 ਵਿਖੇ ਪੀਐਸਪੀਸੀਐਲ ਸਬ-ਡਵੀਜ਼ਨ ਦੇ ਦਫਤਰ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਉਦਘਾਟਨ ਤੋਂ ਪਹਿਲਾਂ ਹੀ ਜਲ ਸਪਲਾਈ ਅਤੇ ਪਾਵਰਕਾਮ ਵਿਭਾਗ ਦੇ ਮੁਲਾਜਮਾਂ ਵੱਲੋਂ ਕਾਲੇ ਝੰਡਿਆਂ ਨਾਲ ਬ੍ਰਹਮ ਮਹਿੰਦਰਾ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਜੀਤ ਸਿੰਘ ਬਠੋਈ ਦੀ ਅਗਵਾਈ ਵਿੱਚ ਬ੍ਰਹਮ ਮਹਿੰਦਰਾ ਦਾ ਘਿਰਾਓ ਵੀ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਪਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਰੋਸ ਪ੍ਰਗਟਾਵਾ ਇਸ ਕਰਕੇ ਹੈ ਕਿ ਬ੍ਰਹਮ ਮਹਿੰਦਰਾ ਕਮੇਟੀ ਦੇ ਚੇਅਰਮੈਨ ਹਨ ਜਿਨ੍ਹਾਂ ਨੂੰ ਕਈ ਵਾਰੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ ਗਿਆ ਪਰ ਅੱਜ ਤਕ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ‘ਚ ਸਮੂਹ ਮੁਲਾਜ਼ਮ 7 ਸਤੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕਰਨਗੇ।

 

Related Articles

Leave a Comment