???? ਰਾਜਵੀਰ ਜਵੰਦਾ ਦੀ ਆਖਰੀ ਫਿਲਮ, “ਯਮਲਾ” 28 ਨਵੰਬਰ ਨੂੰ ਹੋਵੇਗੀ ਰਿਲੀਜ਼
ਚੰਡੀਗੜ੍ਹ, 8 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ – ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੀ ਆਖਰੀ ਫਿਲਮ, “ਯਮਲਾ” ਦੀ ਰਿਲੀਜ਼ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ 28 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਖ਼ਬਰ ਦੀ ਪੁਸ਼ਟੀ ਰਾਜਵੀਰ ਜਵੰਦਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਕੀਤੀ ਗਈ, ਜਿੱਥੇ ਉਨ੍ਹਾਂ ਦੀ ਟੀਮ ਨੇ ਇੱਕ ਪੋਸਟ ਸਾਂਝੀ ਕੀਤੀ। ਫਿਲਮ ਦੀ ਰਿਲੀਜ਼ ਸੰਬੰਧੀ ਇਸ ਪੋਸਟ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਦੀ ਲਹਿਰ ਫੈਲਾ ਦਿੱਤੀ ਹੈ।
ਦੱਸਣਯੋਗ ਹੈ ਕਿ ਰਾਜਵੀਰ ਜਵੰਦਾ ਦੀ ਇੱਕ ਮਹੀਨਾ ਪਹਿਲਾਂ ਦੁਖਦਾਈ ਹਾਦਸੇ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦੀ ਫਿਲਮ “ਯਮਲਾ” ਦੀ ਰਿਲੀਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇੱਕ ਭਾਵਨਾਤਮਕ ਪਲ ਹੋਵੇਗੀ, ਕਿਉਂਕਿ ਇਹ ਉਨ੍ਹਾਂ ਦੀ ਆਖਰੀ ਸਕ੍ਰੀਨ ਪੇਸ਼ਕਾਰੀ ਹੋਵੇਗੀ।
