???? ਦਿੱਲੀ ਧਮਾਕੇ ਦੀ ਹਰ ਪਾਸੇ ਨਿਖੇਧੀ
???? ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ ਵੱਲੋਂ ਪੀੜ੍ਹਤ ਪਰਿਵਾਰਾਂ ਨਾਲ ਸੰਵੇਦਨਾ ਦਾ ਪ੍ਰਗਟਾਵਾ
ਪਟਿਆਲਾ, 10 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਜਬਰਦਸਤ ਧਮਾਕੇ ਵਿੱਚ 10 ਲੋਕਾਂ ਦੀਆ ਜਾਨਾਂ ਗਈਆਂ ਹਨ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ, ਕਈ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਘਟਨਾ ਦੀ ਖ਼ਬਰ ਬਹੁਤ ਦੁਖਦਾਈ ਹੈ। ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਮੇਤ ਦੁਨੀਆ ਭਰ ਦੇ ਲੋਕ ਇਸ ਪ੍ਰਤੀ ਸੰਵੇਦਨਾ ਪ੍ਰਗਟ ਕਰ ਰਹੇ ਹਨ।
ਇਸੇ ਤਰ੍ਹਾਂ ਪਟਿਆਲਾ ਭਾਜਪਾ ਆਗੂ ਡਾਕਟਰ ਗੁਰਵਿੰਦਰ ਕਾਂਸਲ ਵੱਲੋਂ ਵੀ ਇਸ ਦੁਰਘਟਨਾ ਉਤੇ ਭਾਰੀ ਦੁੱਖ ਜਿਤਾਇਆ ਗਿਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਇਸ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਤੇ ਅਜ਼ੀਜ਼ਾਂ ਨਾਲ ਦਿਲੋਂ ਸੰਵੇਦਨਾ ਕਰਦੇ ਹਨ ਅਤੇ ਨਾਲ ਹੀ ਉਹ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਨ। Newsline Express
