Skip to main content

newslineexpres

Breaking News
Joe Rogan Podcasts You Must Listen
Home Accident ???? 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਇਲ

???? 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਇਲ

by Newslineexpres@1

???? 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਇਲ

ਜਲੰਧਰ, 13 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –       ਇਕ ਦਰਦਨਾਕ ਘਟਨਾ ਪਿੰਡ ਸੰਗ ਢੇਸੀਆਂ ‘ਚ ਵਾਪਰੀ ਹੈ। ਜਿੱਥੇ ਇੱਕ ਬੱਚੇ ਦੇ ਹੱਥ ’ਚ ਮੋਬਾਈਲ ਫੋਨ ਫਟ ਗਿਆ। ਇਸ ਸਬੰਧੀ ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲਾਂ ਦਾ ਪੁੱਤ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ, ਇਸ ਦੌਰਾਨ ਅਚਾਨਕ ਮੋਬਾਈਲ ਹੱਥ ਵਿੱਚ ਹੀ ਬਲਾਸਟ ਹੋ ਗਿਆ। ਬਲਾਸਟ ਨਾਲ ਬੱਚੇ ਦਾ ਹੱਥ ਜਲ ਗਿਆ ਅਤੇ ਉਹ ਤੁਰੰਤ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਜਦੋਂ ਮਾਤਾ ਬਾਥਰੂਮ ਵਿੱਚ ਦਾਖ਼ਲ ਹੋਈ ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਾ ਸੀ।

ਬੱਚੇ ਦੇ ਪਿਤਾ ਨੇ ਕਿਹਾ ਕਿ “ਇਹ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਖੇਡਾਂ ਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ।” ਇਹ ਮਾਮਲਾ ਮਾਪਿਆਂ ਲਈ ਇੱਕ ਵੱਡੀ ਸਿੱਖਿਆ ਹੈ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਤੋਂ ਬਚਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇ।

Newsline Express

Related Articles

Leave a Comment