Skip to main content

newslineexpres

Joe Rogan Podcasts You Must Listen
Home Information ???? ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਨੀਮੇਸ਼ਨ ਫ਼ਿਲਮ “ਹਿੰਦ ਦੀ ਚਾਦਰ” ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ 

???? ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਨੀਮੇਸ਼ਨ ਫ਼ਿਲਮ “ਹਿੰਦ ਦੀ ਚਾਦਰ” ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ 

by Newslineexpres@1

???? ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਨੀਮੇਸ਼ਨ ਫ਼ਿਲਮ “ਹਿੰਦ ਦੀ ਚਾਦਰ” ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ 

ਅਮ੍ਰਿਤਸਰ, 17 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ  –         ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ‘ਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ 21 ਨਵੰਬਰ 2025 ਨੂੰ ਫ਼ਿਲਮ ਰਿਲੀਜ਼ ਲਈ ਜਾਰੀ ਪੋਸਟਰਾਂ ‘ਤੇ ਵੀ ਸਖ਼ਤ ਇਤਰਾਜ ਜਤਾਇਆ ਹੈ। ਸਿੱਖ ਵਿਦਵਾਨਾਂ ਅਤੇ ਸਬ-ਕਮੇਟੀ ਨੇ ਫ਼ਿਲਮ ਨੂੰ ਸਿੱਖ ਮਰਿਆਦਾ ਦੇ ਖ਼ਿਲਾਫ਼ ਦੱਸਿਆ ਹੈ। 

ਫ਼ਿਲਮ ਰਿਲੀਜ਼ ਨਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ SGPC ਨੂੰ ਇੱਕ ਪੱਤਰ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਵੇਜਾ ਮੂਵੀਜ਼ ਪ੍ਰਾਈਵੇਟ ਲਿਮਟਿਡ, ਮੁੰਬਈ ਵੱਲੋਂ ਬਣਾਈ ਗਈ “ਹਿੰਦ ਦੀ ਚਾਦਰ” ਐਨੀਮੇਸ਼ਨ ਫ਼ਿਲਮ ਦੀ ਸਿੱਖ ਵਿਦਵਾਨਾਂ ਅਤੇ ਸਬ-ਕਮੇਟੀ ਦੇ ਕੋਆਰਡੀਨੇਟਰ ਵੱਲੋਂ ਪੁੱਜੀ ਰਿਪੋਰਟ ਅਨੁਸਾਰ ਇਸ ਫਿਲਮ ਵਿਚ ਸਿਧਾਂਤਕ, ਇਤਿਹਾਸਕ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂਕਮੀਆਂ ਤੇ ਖਾਮੀਆਂ ਹਨ, ਜਿਨ੍ਹਾਂ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।

Newsline Express

Related Articles

Leave a Comment