Skip to main content

newslineexpres

Breaking News
Joe Rogan Podcasts You Must Listen
Home Chandigarh ???? ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਮੁੱਖ ਚੋਣ ਕਮਿਸ਼ਨ ਵੱਲੋਂ DGP ਪੰਜਾਬ ਤਲਬ

???? ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਮੁੱਖ ਚੋਣ ਕਮਿਸ਼ਨ ਵੱਲੋਂ DGP ਪੰਜਾਬ ਤਲਬ

by Newslineexpres@1

???? ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਮੁੱਖ ਚੋਣ ਕਮਿਸ਼ਨ ਵੱਲੋਂ DGP ਪੰਜਾਬ ਤਲਬ

ਤਰਨਤਾਰਨ, 18 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –        ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਗਲਤ ਐਫਆਈਆਰ ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ।  ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਤਰਨਤਾਰਨ ਹਲਕੇ ਵਿਚ ਸਿਆਸੀ ਬਦਲਾਖੋਰੀ ਨਾਲ ਅਕਾਲੀ ਵਰਕਰਾਂ ਖਿਲਾਫ ਝੂਠੀਆਂ ਐਫ.ਆਈ.ਆਰ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਸੀ। ਚੋਣ ਕਮਿਸ਼ਨ ਨੂੰ ਕੀਤੀ ਲਿਖਤੀ ਸ਼ਿਕਾਇਤ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਅਕਾਲੀ ਦਲ ਚੋਣ ਕਮਿਸ਼ਨ ਦਾ ਧੰਨਵਾਦੀ ਹੈ ਜਿਸਨੇ ਦੋ ਡੀ ਐਸ ਪੀ ਤੇ ਇਕ ਐਸਐਚਓ ਬਦਲ ਦਿੱਤੇ ਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ, ਕਮਿਸ਼ਨ ਦੀ ਇਸ ਕਾਰਵਾਈ ਦੇ ਬਾਵਜੂਦ ਰਾਜ ਸਰਕਾਰ ਨੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਹੈ।

Related Articles

Leave a Comment