Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ NOC ਦੀ ਲੋੜ ਨਹੀਂ : ਕੈਬਨਿਟ ਮੰਤਰੀ

???? ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ NOC ਦੀ ਲੋੜ ਨਹੀਂ : ਕੈਬਨਿਟ ਮੰਤਰੀ

by Newslineexpres@1

???? ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 18 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –         ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ  ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ  ਤਾਂ ਜੋ   ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਥਾਰਟੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ।  ਵੱਖ-ਵੱਖ ਵਿਭਾਗਾਂ ਤੋਂ ਇਨ੍ਹਾਂ ਪ੍ਰਵਾਨਗੀਆਂ ਉਪਲਬਧ ਨਾ ਹੋਣ ਜਾਂ ਦੇਰੀ ਹੋਣ ਕਾਰਨ, ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਇੱਕ ਵਿਹਾਰਕ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ,‘‘ ਅੱਜ, ਉਹ ਹੱਲ ਲਾਗੂ ਹੋ ਗਿਆ ਹੈ’’ ।
ਸੋਧੀਆਂ ਹਦਾਇਤਾਂ ਮੁਤਾਬਕ, ਜੇਕਰ ਬਿਨੈਕਾਰ ਵੱਲੋਂ ਅੰਡਰਟੇਕਿੰਗ ਦਿੱਤੀ ਜਾਵੇਗੀ ਕਿ ਕਿਸੇ ਵੀ ਯੋਗ ਅਥਾਰਟੀ ਦੁਆਰਾ ਬਾਅਦ ਵਿੱਚ ਇਮਾਰਤ ਨੂੰ ਗੈਰ-ਕਾਨੂੰਨੀ ਜਾਂ ਅਣਅਧਿਕਾਰਤ ਘੋਸ਼ਿਤ ਕਰਨ ਦੀ ਸੂਰਤ ਵਿੱਚ ਉਸਦਾ ਬਿਜਲੀ ਕਨੈਕਸ਼ਨ ਕੱਟਿਆ ਜਾ ਸਕਦਾ ਹੈ ਤਾਂ ਸਪਲਾਈ ਕੋਡ 2024 ਦੇ ਲਾਗੂ ਉਪਬੰਧਾਂ ਤਹਿਤ ਸਾਰੇ ਬਿਨੈਕਾਰਾਂ ਨੂੰ ਬਿਜਲੀ ਸਪਲਾਈ ਕਨੈਕਸ਼ਨ ਜਾਰੀ ਕੀਤੇ ਜਾਣਗੇ।

ਇਸ ਤੋਂ ਇਲਾਵਾ, ਬਿਨੈਕਾਰ ਨੂੰ ਸਪਲਾਈ ਕੋਡ 2024 ਮੁਤਾਬਕ ਭੁਗਤਾਨ ਯੋਗ ਸਾਰੇ ਆਮ ਲਾਗੂ ਖਰਚਿਆਂ ਤੋਂ ਇਲਾਵਾ ਨਿਪਟਾਰਾ ਕਰਨ ਸਬੰਧੀ ਖਰਚੇ (ਡਿਸਮੈਂਟਲਮੈਂਟ ਚਾਰਜ) ਨੂੰ ਕਵਰ ਕਰਨ ਲਈ ਸੁਰੱਖਿਆ ਵਜੋਂ ਸਰਵਿਸ ਕਨੈਕਸ਼ਨ ਚਾਰਜਾਂ ਦੇ ਬਰਾਬਰ ਰਕਮ ਅਦਾ ਕਰਨੀ ਪੈਂਦੀ ਹੈ। ਸ੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਨਵੀਂ ਵਿਧੀ ਜਨਤਕ ਸਹੂਲਤ ਦੇ ਨਾਲ ਨਾਲ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, ‘‘ਮਾਨ ਸਰਕਾਰ ਦਾ ਮੰਨਣਾ ਹੈ ਕਿ ਹਰ ਪਰਿਵਾਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਪ੍ਰਾਪਤ ਕਰਨ ਦਾ ਹੱਕਦਾਰ ਹੈ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਨਾਗਰਿਕ ਬਿਜਲੀ ਸਪਲਾਈ ਤੋਂ ਵਾਂਝੇ ਨਾ ਰਹੇ।’’

Newsline Express

Related Articles

Leave a Comment