???? ਨਿਤਿਨ ਕੁਮਾਰ ਬਣੇ ਬਿਹਾਰ ਦੇ ਮੁੱਖ ਮੰਤਰੀ, ਲਗਾਤਾਰ 10ਵੀਂ ਵਾਰ ਚੁੱਕੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ
ਪਟਨਾ, 20 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਿਹਾਰ ਵਿੱਚ ਅੱਜ ਇੱਕ ਵਾਰ ਫਿਰ ਇਤਿਹਾਸ ਰਚਿਆ ਗਿਆ ਹੈ। ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ।
ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਣੇ ਦੇਸ਼ ਦੇ ਕਈ ਵੱਡੇ ਆਗੂ ਮੰਚ ‘ਤੇ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਜਨਵਰੀ 2024 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਹਾਲ ਹੀ ਵਿੱਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਐਨਡੀਏ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਰਸਮੀ ਤੌਰ ‘ਤੇ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਬਿਹਾਰ ਦੀ ਜਨਤਾ ਨੇ ਇੱਕ ਵਾਰ ਫਿਰ ਨਿਤੀਸ਼ ਕੁਮਾਰ ਦੀ ਅਗਵਾਈ ‘ਤੇ ਭਰੋਸਾ ਜਤਾਇਆ ਹੈ। Newsline Express
