Skip to main content

newslineexpres

Breaking News
Joe Rogan Podcasts You Must Listen
Home Chandigarh ???? ਮੁਅੱਤਲ DIG ਭੁੱਲਰ ਦੀ ਕਸਟਡੀ 14 ਦਿਨ ਹੋਰ ਵਧੀ, ਅਗਲੀ ਸੁਣਵਾਈ 8 ਦਸੰਬਰ ਨੂੰ

???? ਮੁਅੱਤਲ DIG ਭੁੱਲਰ ਦੀ ਕਸਟਡੀ 14 ਦਿਨ ਹੋਰ ਵਧੀ, ਅਗਲੀ ਸੁਣਵਾਈ 8 ਦਸੰਬਰ ਨੂੰ

by Newslineexpres@1

???? ਮੁਅੱਤਲ DIG ਭੁੱਲਰ ਦੀ ਕਸਟਡੀ 14 ਦਿਨ ਹੋਰ ਵਧੀ, ਅਗਲੀ ਸੁਣਵਾਈ 8 ਦਸੰਬਰ ਨੂੰ

ਚੰਡੀਗੜ੍ਹ, 20 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –        ਰਿਸ਼ਵਤ ਲੈਣ ਤੇ ਕਰੋੜਾਂ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੁੱਲਰ ਨੂੰ ਮੁੜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਭੁੱਲਰ ਦੇ ਪਰਿਵਾਰ ਵੱਲੋਂ ਸੀਬੀਆਈ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੂੰ ਘਰ ਦ ਖਰਚਾ ਚਲਾਉਣਾ ਹੁਣ ਮੁਸ਼ਕਲ ਹੋ ਗਿਆ ਹੈ। CBI ਨੇ ਉਨ੍ਹਾਂ ਦੇ ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਇਸ ਮਾਮਲੇ ‘ਤੇ ਸੁਣਵਾਈ 8 ਦਸੰਬਰ ਨੂੰ ਹੋਵੇਗੀ।

ਸੀਬੀਆਈ ਨੇ ਡੀਆਈਜੀ ਭੁੱਲਰ ਦਾ ਸੈਲਰੀ ਅਕਾਊਂਟ, ਉਨ੍ਹਾਂ ਦੇ ਪੁੱਤਰ ਦਾ ਸੈਲਰੀ ਅਕਾਊਂਟ ਅਤੇ ਉਨ੍ਹਾਂ ਦੇ ਪਿਤਾ ਦਾ ਪੈਨਸ਼ਨ ਅਕਾਊਂਟ ਫ੍ਰੀਜ਼ ਕਰ ਦਿੱਤਾ ਹੈ। ਉਨ੍ਹਾਂ ਦਾ ਪੁੱਤਰ ਪੰਜਾਬ ਵਿੱਚ ਸਹਾਇਕ ਐਡਵੋਕੇਟ ਜਨਰਲ ਹੈ। ਉਹ ਖੇਤੀ ਅਤੇ ਕਿਰਾਏ ਤੋਂ ਹੋਣ ਵਾਲੀ  ਆਮਦਨ ਨਹੀਂ ਕਢਵਾ ਪਾ ਰਿਹਾ।

ਹਰਚਰਨ ਸਿੰਘ ਭੁੱਲਰ ਦੇ ਵਕੀਲ, ਐਸਪੀਐਸ ਭੁੱਲਰ ਨੇ ਸੋਮਵਾਰ (17 ਨਵੰਬਰ) ਨੂੰ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਬੇਨਤੀ ਕੀਤੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ ਜਾਂਚ ਜਾਰੀ ਰੱਖ ਸਕਦੀ ਹੈ, ਪਰ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਡੀ ਫ੍ਰੀਜ਼ ਕੀਤਾ ਜਾਣਾ ਚਾਹੀਦਾ ਹੈ।

Newsline Express

Related Articles

Leave a Comment