newslineexpres

Home Chandigarh ???? PU ਬਚਾਓ ਮੋਰਚਾ ਵੱਲੋਂ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ, ਸਾਰੇ ਵਿਭਾਗ ਰਹਿਣਗੇ ਬੰਦ

???? PU ਬਚਾਓ ਮੋਰਚਾ ਵੱਲੋਂ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ, ਸਾਰੇ ਵਿਭਾਗ ਰਹਿਣਗੇ ਬੰਦ

by Newslineexpres@1

???? PU ਬਚਾਓ ਮੋਰਚਾ ਵੱਲੋਂ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ, ਸਾਰੇ ਵਿਭਾਗ ਰਹਿਣਗੇ ਬੰਦ

ਚੰਡੀਗੜ੍ਹ, 20 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਸ ਦਿਨ ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗ ਬੰਦ ਰਹਿਣਗੇ। ਯੂਨੀਵਰਸਿਟੀ ਅੰਦਰ ਦਾਖਲ ਹੋਣ ਵਾਲੇ ਤਿੰਨੇ ਗੇਟਾਂ ਨੂੰ ਵਿਦਿਆਰਥੀ ਬੰਦ ਰੱਖਣਗੇ। ਇਸ ਦੇ ਲਈ 21 ਨਵੰਬਰ ਨੂੰ ‘ਪੰਜਾਬ ਬਚਾਓ ਮੋਰਚੇ’ ਦੀ ਆਪਣੀ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੇ ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਨਵੰਬਰ ਦੇ ਪ੍ਰਦਰਸ਼ਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਸੀ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ।

Newsline Express

Related Articles

Leave a Comment