newslineexpres

Home ਮਨੋਰੰਜਨ ਨਹੀਂ ਰਹੇ ਅਦਾਕਾਰ ਧਰਮਿੰਦਰ, 89 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ

ਨਹੀਂ ਰਹੇ ਅਦਾਕਾਰ ਧਰਮਿੰਦਰ, 89 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ

by Newslineexpres@1

ਮੁੰਬਈ, 24 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਾਲੀਵੁੱਡ ਦੇ ਦਿੱਗਜ ਸਟਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। 12 ਨਵੰਬਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਘਰ ਵਿੱਚ ਠੀਕ ਹੋ ਰਹੇ ਹਨ।
ਇਸ ਤੋਂ ਪਹਿਲਾਂ ਸਟਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਦਾਕਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਡਾਕਟਰਾਂ ਦੁਆਰਾ ਸਖ਼ਤ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੁਪਰਸਟਾਰ 8 ਦਸੰਬਰ ਨੂੰ 90 ਸਾਲ ਦੇ ਹੋ ਜਾਣੇ ਸੀ। ਧਰਮਿੰਦਰ ਦਾ ਜਨਮ 8 ਦਸੰਬਰ 1935 ਨੂੰ ਪੰਜਾਬ ਦੇ ਲੁਧਿਆਣਾ ਦੇ ਪਿੰਡ ਨਸਰਾਲੀ ਵਿੱਚ ਹੋਇਆ ਸੀ। ਧਰਮਿੰਦਰ ਹਿੰਦੀ ਸਿਨੇਮਾ ਦੇ ਇੱਕ ਦਮਦਾਰ ਅਦਾਕਾਰ ਸਨ ਅਤੇ ਪਿਛਲੇ ਛੇ ਦਹਾਕਿਆਂ ਤੋਂ ਫਿਲਮਾਂ ਵਿੱਚ ਸਰਗਰਮ ਹਨ। ਧਰਮਿੰਦਰ ਨੇ ਆਪਣੇ ਲੰਬੇ ਫਿਲਮੀ ਕਰੀਅਰ ‘ਚ ਇੱਕ ਤੋਂ ਬਾਅਦ ਇੱਕ ਹਿੱਟ ਫਿਲਮਾਂ ਦਿੱਤੀਆਂ ਹਨ। ਧਰਮਿੰਦਰ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ਬਹੁਤ ਲੰਬੀ ਹੈ।

Related Articles

Leave a Comment