???? ਮਾਡਲ ਸਕੂਲ ਨੇ ਮਨਾਇਆ ਸੰਵਿਧਾਨ ਦਿਵਸ
ਪਟਿਆਲਾ, 26 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ – ਮਾਡਲ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ ਤੇ ਐੱਨਸੀਸੀ ਦੀ 77ਵੀਂ ਵਰ੍ਹੇਗੰਢ ਵੀ ਮਨਾਈ ਗਈ। ਇਸ ਮੌਕੇ ਵਿਦਿਆਰਥਣ ਹਰਸਿਮਰਤ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਕੂਲ ਇੰਚਾਰਜ ਅਤੇ ਏਐਨਓ ਸਤਵੀਰ ਸਿੰਘ ਗਿੱਲ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਸੰਵਿਧਾਨ ਦਿਵਸ ਜਾਂ ਰਾਸ਼ਟਰੀ ਕਾਨੂੰਨ ਦਿਵਸ, ਭਾਰਤ ਵਿਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਦੇ ਸੰਵਿਧਾਨ ਬਾਰੇ ਹਰ ਇਕ ਵਿਦਿਆਰਥੀ ਨੂੰ ਪਤਾ ਹੋਣਾ ਚਾਹੀਦਾ ਹੈ।
ਇਸ ਮੌਕੇ ਐੱਨਸੀਸੀ ਦੀ 77ਵੀਂ ਵਰ੍ਹੇਗੰਢ ਵੀ ਮਨਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਗਗਨਦੀਪ ਸਿੰਘ ਵੱਲੋਂ ਬੂਟੇ ਲਗਾਏ ਗਏ। ਵਿਦਿਆਰਥੀਆਂ ਨੂੰ ਐਨਸੀਸੀ ਦੇ ਮੁੱਖ ਉਦੇਸ਼ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ।
Newsline Express
