newslineexpres

Home Chandigarh ???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

by Newslineexpres@1

???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

???? ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ-ਡਾ. ਬਲਬੀਰ ਸਿੰਘ

ਪਟਿਆਲਾ, 27 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਅੰਦਰ “ਵਿਕਾਸ ਅਤੇ ਫੰਡਾ ਦੀ ਲਹਿਰ” ਅਧੀਨ ਜੱਸੋਵਾਲ, ਬਖ਼ਸ਼ੀਵਾਲਾ, ਕਿਸ਼ਨਗੜ੍ਹ, ਆਲੋਵਾਲ, ਲੌਟ, ਧਨੌਰੀ ਅਤੇ ਕਾਠ ਮੱਠੀ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ। ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਵਿਕਾਸ ਹੈ, ਇਸ ਲਈ ਸਾਰੇ ਪਿੰਡਾਂ ਦਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਲੋਕਾਂ ਦੀ ਤਰਜੀਹ ਮੁਤਾਬਕ ਵਿਕਾਸ ਕਰਵਾਇਆ ਜਾ ਰਿਹਾ ਹੈ।
          ਸਿਹਤ ਮੰਤਰੀ ਨੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਟਿਆਲਾ ਦਿਹਾਤੀ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਹੈ ਅਤੇ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਦੇ ਸਹਿਯੋਗ ਨਾਲ, ਲੋਕਾਂ ਦੀ ਭਲਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ, ਇੱਥੇ ਗਲੀਆਂ-ਨਾਲੀਆਂ ਸਮੇਤ ਸਾਰੇ ਕਾਰਜਾਂ ਦੀ ਗੁਣਵੱਤਾ ਨੂੰ ਤਰਜੀਹ ਦਿੰਦਿਆਂ 5 ਸਾਲਾਂ ਦੀ ਗਾਰੰਟੀ ਵਾਲੀਆਂ ਸੜਕਾਂ ਸਮੇਤ ਖੇਡ ਮੈਦਾਨ, ਸੀਵਰੇਜ ਅਤੇ ਸੁੰਦਰੀਕਰਨ ਲਈ ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ।
          ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਦੇ ਨਾਲ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੁੰਦਰੀਕਰਨ ਅਤੇ ਮੁੱਢਲੀਆਂ ਸਹੂਲਤਾਂ ਲਈ ਫੰਡ ਖਰਚੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਵਿਕਾਸ ਸਬੰਧੀ ਕੋਈ ਵੀ ਸ਼ਿਕਾਇਤ ਬਾਕੀ ਨਹੀਂ ਰਹੇਗੀ।
          ਸਿਹਤ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਅਸਥਾਨਾਂ ਨੂੰ 50-50 ਲੱਖ ਰੁਪਏ ਦੀਆਂ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਹਨ ਅਤੇ ਗੁਰੂ ਸਾਹਿਬ ਸਮੇਤ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾਂ ਤੇ ਅਕੀਦਤ ਨਾਲ ਮਨਾਇਆ ਹੈ।ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਤੇ ਲਾਈਟ ਐਂਡ ਸਾਊਂਡ ਸ਼ੋਅ ਸਮੇਤ ਡਰੋਨ ਸ਼ੋਅ ਦੇਖ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ।

Newsline Express

Related Articles

Leave a Comment