Skip to main content

newslineexpres

Joe Rogan Podcasts You Must Listen
Home Elections ???? ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ, 14 ਦਸੰਬਰ ਨੂੰ ਪੈਣਗੀਆਂ ਵੋਟਾਂ

???? ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ, 14 ਦਸੰਬਰ ਨੂੰ ਪੈਣਗੀਆਂ ਵੋਟਾਂ

by Newslineexpres@1

???? ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ, 14 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ, 28 ਨਵੰਬਰਨਿਊਜ਼ਲਾਈਨ ਐਕਸਪ੍ਰੈਸ  –  ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਵੋਟਿੰਗ 14 ਦਸੰਬਰ (ਐਤਵਾਰ) ਨੂੰ ਹੋਵੇਗੀ ਅਤੇ ਇਸਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਦੀ ਸਮਾਂ ਸੀਮਾ ਸਾਂਝੀ ਕਰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ 1 ਦਸੰਬਰ ਤੋਂ 4 ਦਸੰਬਰ ਤੱਕ ਦਾਖਲ ਕੀਤੇ ਜਾ ਸਕਣਗੇ। ਉਮੀਦਵਾਰ ਇਨ੍ਹਾਂ ਦਿਨਾਂ ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਆਪਣੇ ਕਾਗਜ਼ ਭਰ ਸਕਦੇ ਹਨ। ਇਸ ਤੋਂ ਬਾਅਦ, 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਜੋ ਉਮੀਦਵਾਰ ਆਪਣਾ ਨਾਂ ਵਾਪਸ ਲੈਣਾ ਚਾਹੁੰਦੇ ਹਨ, ਉਹ 6 ਦਸੰਬਰ ਦੁਪਹਿਰ 3:00 ਵਜੇ ਤੱਕ ਅਜਿਹਾ ਕਰ ਸਕਦੇ ਹਨ।

Newsline Express

Related Articles

Leave a Comment