4 ਦਸੰਬਰ, ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 4 ਆਈਪੀਐੱਸ/ਪੀਪੀਐੱਸ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ 4 IPS/PPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ, ਕੌਸਤੁਭ ਸ਼ਰਮਾ ਨੂੰ IGP ANTF ਪੰਜਾਬ, SAS ਨਗਰ ਤਾਇਨਾਤ ਕੀਤਾ ਗਿਆ ਹੈ। ਉਥੇ ਹੀ ਅਸ਼ੀਸ਼ ਚੌਧਰੀ ਨੂੰ IGP ਕਾਊਂਟਰ ਇੰਟੈਲੀਜੈਂਸ ਪੰਜਾਬ SAS ਨਗਰ ‘ਚ ਨਵਾਂ ਚਾਰਜ ਮਿਲਿਆ ਹੈ।
ਵਰਿੰਦਰ ਸਿੰਘ ਬਰਾੜ ਦੀਆਂ ਸੇਵਾਵਾਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਦੇ ਹਵਾਲੇ ਕੀਤਾ ਗਿਆ ਹੈ। ਉਥੇ ਹੀ ਜਗਤ ਪ੍ਰੀਤ ਸਿੰਘ ਨੂੰ ਵੀ ਵਿਜੀਲੈਂਸ ਬਿਊਰੋ ‘ਚ ਤਾਇਨਾਤ ਕੀਤੀ ਗਿਆ ਹੈ। ਗ੍ਰਹਿ ਵਿਭਾਗ ਵਲੋਂ ਨੋਟੀਫਿਕੇਸ਼ਨ ‘ਚ ਹੁਕਮ ਦਿੱਤੇ ਗਏ ਹਨ ਕਿ ਸਾਰੇ ਅਧਿਕਾਰੀ ਆਪਣੀ ਨਵੀਂ ਤਾਇਨਾਤੀ ‘ਤੇ ਤੁਰੰਤ ਚਾਰਜ ਸੰਭਾਲਣ।

