Skip to main content

newslineexpres

Breaking News
Joe Rogan Podcasts You Must Listen
Home Information ???? ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ

???? ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ

by Newslineexpres@1

???? ਪਟਿਆਲਾ ਵਿੱਚ ਪਲਾਸਟਿਕ ਲਿਫਾਫਿਆਂ ’ਤੇ ਪੂਰੀ ਪਾਬੰਦੀ- ਮੇਅਰ ਕੁੰਦਨ ਗੋਗੀਆ

???? ਸ਼ਹਿਰ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਮੁਹਿੰਮ ਤੇਜ਼ , ਹਦਾਇਤਾਂ ਜਾਰੀ –
ਮੇਅਰ, ਕਮਿਸ਼ਨਰ

ਪਟਿਆਲਾ, 4 ਦਸੰਬਰ  – ਨਿਊਜ਼ਲਾਈਨ ਐਕਸਪ੍ਰੈਸ –       ਨਗਰ ਨਿਗਮ ਦਫ਼ਤਰ ਪਟਿਆਲਾ ਵਿੱਚ ਮੇਅਰ ਕੁੰਦਨ ਗੋਗੀਆ ਦੀ ਮੌਜੂਦਗੀ ਵਿੱਚ ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਟਿਆਲਾ ਪਲਾਸਟਿਕ ਲਿਫਾਫੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਾਜ਼ਿਰ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੇਅਰ ਵੱਲੋਂ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਪੂਰੀ ਤਰ੍ਹਾਂ ਰੋਕੀ ਜਾਵੇ, ਕਿਉਂਕਿ ਇਹ ਵਾਤਾਵਰਣ ਲਈ ਨੁਕਸਾਨਦਾਈ ਹਨ।
   ਪਲਾਸਟਿਕ ਲਿਫਾਫੇ ਵੇਚਣ ਵਾਲਿਆਂ ਨੇ ਮੇਅਰ ਨੂੰ ਯਕੀਨ ਦਿਵਾਇਆ ਕਿ ਉਹ ਪਲਾਸਟਿਕ ਵਾਲੇ ਲਿਫਾਫੇ ਵੇਚਣੇ ਬੰਦ ਕਰਕੇ ਹੁਣ ਕੇਵਲ ਕੰਪੋਸਟੇਬਲ ਅਤੇ ਬਾਇਓ-ਡੀਗਰੇਡੇਬਲ ਲਿਫਾਫੇ ਹੀ ਵਰਤਣਗੇ। ਇਹ ਕਦਮ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੇ ਕਾਰਣ ਹੀ ਲਿਆ ਜਾ ਰਿਹਾ ਹੈ ਅਤੇ ਨਿਗਮ ਵੱਲੋਂ ਇਸ ਉੱਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਕਮਿਸ਼ਨਰ ਅਤੇ ਮੇਅਰ ਗੋਗੀਆ ਵੱਲੋਂ ਜ਼ਿਲ੍ਹੇ ਦੇ ਫ਼ੀਲਡ ਸਟਾਫ ਨੂੰ ਵੀ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਉਹ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨਾਲ ਮਿਲਜੁਲ ਕਰਕੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਹਨਾਂ ਵੱਲੋਂ ਵਿਸ਼ੇਸ਼ ਹਦਾਇਤ ਦਿੱਤੀ ਗਈ ਕਿ ਜਿਹੜੇ ਦੁਕਾਨਦਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਕਰਦੇ ਮਿਲਣਗੇ, ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
   ਮੇਅਰ ਨੇ ਕਿਹਾ ਕਿ ਪਲਾਸਟਿਕ ਪਦਾਰਥਾਂ ਦਾ ਬੇਹਿਸਾਬ ਇਸਤੇਮਾਲ ਨਾ ਸਿਰਫ਼ ਸ਼ਹਿਰ ਦੇ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਿਹਾ ਹੈ ਬਲਕਿ ਸ਼ਹਿਰ ਵਾਸੀਆਂ ਦੀਆਂ ਸਿਹਤ ਸਮੱਸਿਆਵਾਂ ਦਾ ਵੀ ਇੱਕ ਮੁੱਖ ਕਾਰਣ ਹੈ। ਇਸ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਗਈ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਖਰੀਦ-ਫ਼ਰੋਖ਼ਤ ਬੰਦ ਕੀਤੀ ਜਾਵੇ ਅਤੇ ਬਾਇਓਡੀਗਰੇਡੇਬਲ ਵਿਕਲਪਾਂ ਦੀ ਵਰਤੋਂ ਕੀਤੀ ਜਾਵੇ।
   ਮੀਟਿੰਗ ਦੇ ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਿਗਮ ਦਾ ਮਕਸਦ ਪਟਿਆਲਾ ਨੂੰ ਸਾਫ-ਸੁਥਰਾ ਅਤੇ ਪਲਾਸਟਿਕ-ਮੁਕਤ ਸ਼ਹਿਰ ਬਣਾਉਣਾ ਹੈ। ਇਸ ਮੁਹਿੰਮ ਵਿੱਚ ਜਨਤਾ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਸਿਹਤਮੰਦ ਪਰਿਵਰਣ ਛੱਡਿਆ ਜਾ ਸਕੇ।
   ਇਸ ਮੌਕੇ ਮੀਟਿੰਗ ਵਿੱਚ ਮੇਅਰ ਅਤੇ ਕਮਿਸ਼ਨਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਰਹੇ।

Related Articles

Leave a Comment