Skip to main content

newslineexpres

Joe Rogan Podcasts You Must Listen
Home Information ???? ਸਾਬਕਾ ਸਿੱਖਿਆ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਹੋਇਆ ਦਿਹਾਂਤ

???? ਸਾਬਕਾ ਸਿੱਖਿਆ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਹੋਇਆ ਦਿਹਾਂਤ

by Newslineexpres@1

???? ਸਾਬਕਾ ਸਿੱਖਿਆ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਹੋਇਆ ਦਿਹਾਂਤ

ਰੋਪੜ, 6 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –     ਪੰਜਾਬ ਦੇ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਸਟਰ ਤਾਰਾ ਸਿੰਘ ਲਾਡਲ ਇਸ ਫਾਨੀ ਦੁਨੀਆ ਤੋਂ ਅਲਵਿਦਾ ਆਖ ਗਏ ਹਨ। ਜਾਣਕਾਰੀ ਮੁਤਾਬਕ ਮਾਸਟਰ ਤਾਰਾ ਸਿੰਘ ਲਾਡਲ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਲੀਡਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਬਹੁਤ ਹੀ ਦੁੱਖ ਦੀ ਗੱਲ ਹੈ ਕਿ ਰੋਪੜ ਤੋਂ ਸਾਡੇ ਸੀਨੀਅਰ ਸਾਥੀ, ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਜੀ ਅਕਾਲ ਚਲਾਣਾ ਕਰ ਗਏ ਹਨ, ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਪਿੰਡ ਲਾਡਲ ਜ਼ਿਲ੍ਹਾ ਰੋਪੜ ਵਿਖੇ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਹਲਕਾ ਰੋਪੜ ਵੱਲੋਂ ਜਿਹੜੀਆਂ ਮੀਟਿੰਗਾਂ ਅੱਜ 12 ਅਤੇ 3 ਵਜੇ ਰੱਖੀਆਂ ਗਈਆਂ ਸੀ, ਲਾਡਲ ਸਾਹਿਬ ਦੇ ਵਿਛੋੜੇ ਕਰਕੇ ਹੁਣ ਇਹ ਮੀਟਿੰਗ 7 ਦਸੰਬਰ 2025 ਦਿਨ ਐਤਵਾਰ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

Newsline Express

Related Articles

Leave a Comment