newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Chandigarh ???? ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

???? ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

by Newslineexpres@1

???? ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

ਚੰਡੀਗੜ੍ਹ, 9 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ  –       ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਬੀਤੇ ਕੱਲ੍ਹ ਨਾਵਜੋਰ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਗੰਭੀਰ ਇਲਜ਼ਾਮ ਲਗਾਏ ਸੀ। ਜਵਾਬ ਵਿੱਚ, ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।

ਚੰਡੀਗੜ੍ਹ ਵਿਚ ਡਾ. ਨਵਜੋਤ ਕੌਰ ਸਿੱਧੂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ CM ਚਿਹਰੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਭੂਚਾਲ ਮਚ ਗਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ 500 ਕਰੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਇਹ ਪੈਸੇ ਨਹੀਂ ਹਨ।ਇਸ ਤੋਂ ਇਲਾਵਾ ਵੀ ਕਈ ਹੋਰ ਵਿਵਾਦਿਤ ਟਿੱਪਣੀਆਂ ਡਾ. ਨਵਜੋਤ ਕੌਰ ਸਿੱਧੂ ਵੱਲੋਂ CM ਚਿਹਰੇ ਨੂੰ ਲੈ ਕੇ ਕੀਤੀਆਂ ਗਈਆਂ ਸਨ। ਉਨ੍ਹਾਂ ਵੱਲੋਂ ਕੀਤੀ ਗਈ  ਟਿੱਪਣੀ ਤਹਿਤ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਖਿਲਾਫ ਐਕਸ਼ਨ ਲਿਆ ਹੈ। ਸੋਮਵਾਰ ਸ਼ਾਮ ਉਨ੍ਹਾਂ ਨੂੰ ਮੁਢੱਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ।

Related Articles

Leave a Comment