newslineexpres

Home Elections ???? 12 ਦਸੰਬਰ ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣਾਂ ਵਾਲੇ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ

???? 12 ਦਸੰਬਰ ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣਾਂ ਵਾਲੇ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ

by Newslineexpres@1

???? ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025

???? 12 ਦਸੰਬਰ ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣਾਂ ਵਾਲੇ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ

ਪਟਿਆਲਾ, 10 ਦਸੰਬਰ: ਨਿਊਜ਼ਲਾਈਨ ਐਕਸਪ੍ਰੈਸ  –            ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਸਿਆਸੀ ਪਾਰਟੀਆਂ/ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ/ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਆਏ ਸਮਰਥਕਾਂ ਤੇ ਵਿਅਕਤੀਆਂ ਨੂੰ 12 ਦਸੰਬਰ 2025 ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਦੇ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੰਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਸਮੇਤ ਲੋਕਾਂ ਵਿੱਚ ਬਿਨ੍ਹਾਂ ਡਰ ਤੋਂ ਇਹ ਚੋਣਾਂ ਸ਼ਾਂਤਮਈ ਤਰੀਕੇ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਕਰਵਾਉਣ ਲਈ ਇਹ ਹੁਕਮ ਇਕਤਰਫ਼ਾ ਪਾਸ ਕੀਤੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ 14 ਦਸੰਬਰ ਨੂੰ ਪੈਣ ਵਾਲੀਆਂ ਇਨ੍ਹਾਂ ਵੋਟਾਂ ਲਈ ਜ਼ਿਲ੍ਹਾ ਪਟਿਆਲਾ ਦੇ ਸਾਰੇ ਚੋਣਾਂ ਨਾਲ ਸਬੰਧਤ ਪਿੰਡਾਂ ਦੇ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਪੁੱਜੇ ਹਲਕੇ ਤੋਂ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ, ਸਮਰਥਕਾਂ ਅਤੇ ਜ਼ਿਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਨਹੀ ਹੈ, ਵੱਲੋਂ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਚੋਣਾ ਵਾਲੇ ਪਿੰਡਾਂ ਅੰਦਰ ਰਹਿਣ ਨਾਲ ਚੋਣਾਂ ਵਿੱਚ ਵਿਘਨ ਪਾਏ ਜਾਣ ਦਾ ਖ਼ਦਸ਼ਾ ਹੈ, ਇਸ ਲਈ ਇਹ ਵਿਅਕਤੀ ਚੋਣ ਪ੍ਰਚਾਰ ਬੰਦ ਹੋਣ ਬਾਅਦ ਤੁਰੰਤ ਚੋਣਾਂ ਵਾਲੇ ਖੇਤਰ ਵਿੱਚੋਂ ਬਾਹਰ ਚਲੇ ਜਾਣ।

Related Articles

Leave a Comment