Skip to main content

newslineexpres

Breaking News
🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ 🚩 ਪੰਜਾਬ PCS Mains ਪ੍ਰੀਖਿਆ ਦੇ ਨਤੀਜਿਆਂ ’ਤੇ ਹਾਈਕੋਰਟ ਦੀ ਰੋਕ, ਇੰਟਰਵਿਊ ਵੀ ਮੁਲਤਵੀ
Joe Rogan Podcasts You Must Listen
Home Administration ???? ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ ; ਵੋਟਾਂ ਦੀ ਗਿਣਤੀ 17 ਦਸੰਬਰ ਨੂੰ

???? ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ ; ਵੋਟਾਂ ਦੀ ਗਿਣਤੀ 17 ਦਸੰਬਰ ਨੂੰ

by Newslineexpres@1

???? ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ ; ਵੋਟਾਂ ਦੀ ਗਿਣਤੀ 17 ਦਸੰਬਰ ਨੂੰ

???? ਦੇਰ ਸ਼ਾਮ ਵੋਟਾਂ ਪੈਣ ਨਾਲ ਨਿਰਵਿਘਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ ਸਮੁੱਚਾ ਚੋਣ ਅਮਲ : ਡਾ. ਪ੍ਰੀਤੀ ਯਾਦਵ

ਪਟਿਆਲਾ, 14 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –   ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ ਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ 44.3 ਫੀਸਦੀ ਵੋਟਰਾਂ ਨੇ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ ਅੰਦਰ 941 ਪੋਲਿੰਗ ਸਟੇਸ਼ਨਾਂ ਵਿਖੇ ਬਣਾਏ 1341 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਦੇਰ ਸ਼ਾਮ ਵੋਟਾਂ ਪੈਣ ਦਾ ਅਮਲ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਸੰਪੰਨ ਹੋਣ ਬਾਅਦ ਚੋਣ ਅਮਲੇ ਵੱਲੋਂ ਵੋਟਾਂ ਬਕਸਿਆਂ ਨੂੰ ਸੀਲਬੰਦ ਕਰਕੇ ਹਰ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਦੇ ਨਿਰਧਾਰਤ ਸਟਰਾਂਗ ਰੂਮਜ਼ ‘ਚ ਰਖਵਾ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਪਟਿਆਲਾ ਬਲਾਕ ਵਿਖੇ 40 ਫੀਸਦੀ, ਪਟਿਆਲਾ ਦਿਹਾਤੀ ਬਲਾਕ ਵਿਖੇ 45.7 ਫੀਸਦੀ, ਸਨੌਰ ਬਲਾਕ ਵਿਖੇ 34 ਫੀਸਦੀ, ਭੁੱਨਰਹੇੜੀ ਬਲਾਕ ਵਿਖੇ 44 ਫੀਸਦੀ, ਨਾਭਾ ਬਲਾਕ ਵਿਖੇ 44 ਫੀਸਦੀ, ਸਮਾਣਾ ਬਲਾਕ ਵਿਖੇ 48.2 ਫੀਸਦੀ, ਪਾਤੜਾਂ ਬਲਾਕ ਵਿਖੇ 38 ਫੀਸਦੀ, ਬਲਾਕ ਰਾਜਪੁਰਾ ਵਿਖੇ 56.54 ਫੀਸਦੀ, ਘਨੌਰ ਬਲਾਕ ‘ਚ 46.4 ਫੀਸਦੀ ਅਤੇ ਸ਼ੰਭੂ ਕਲਾਂ ਬਲਾਕ ਵਿਖੇ 47.10 ਫੀਸਦੀ ਮੱਤਦਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਨਤੀਜਾ ਐਲਾਨਿਆ ਜਾਵੇਗਾ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਲਈ ਹੋਈਆਂ ਇਨ੍ਹਾਂ ਚੋਣਾਂ ਲਈ ਕੁਲ 888610 ਵੋਟਰ ਸਨ, ਜਿਨ੍ਹਾਂ ‘ਚ 467774 ਮਰਦ ਅਤੇ 420822 ਔਰਤ ਵੋਟਰ ਤੇ 14 ਥਰਡ ਜੈਂਡਰ ਵੋਟਰ ਸ਼ਾਮਲ ਹਨ, ਇਨ੍ਹਾਂ ਵਿੱਚੋਂ 44.3 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।
Newsline Express 

Related Articles

Leave a Comment