Skip to main content

newslineexpres

Joe Rogan Podcasts You Must Listen
Home Chandigarh ???? ਮੋਹਾਲੀ ‘ਚ ਕਬੱਡੀ ਮੈਚ ਦੌਰਾਨ ਹੋਈ ਫਾਇਰਿੰਗ, ਰਾਣਾ ਬਲਾਚੋਰੀਆ ਦੀ ਮੌਤ

???? ਮੋਹਾਲੀ ‘ਚ ਕਬੱਡੀ ਮੈਚ ਦੌਰਾਨ ਹੋਈ ਫਾਇਰਿੰਗ, ਰਾਣਾ ਬਲਾਚੋਰੀਆ ਦੀ ਮੌਤ

by Newslineexpres@1

???? ਕਬੱਡੀ ਮੈਚ ਦੌਰਾਨ ਹੋਈ ਫਾਇਰਿੰਗ, ਮੌਤ

ਚੰਡੀਗੜ੍ਹ, 15 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –    ਮੋਹਾਲੀ ਦੇ ਸੋਹਾਣਾ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਅੱਜ ਸ਼ਾਮ ਨੂੰ ਚੱਲ ਰਹੇ ਕਬੱਡੀ ਮੈਚ ਦੇ ਦੌਰਾਨ ਗੋਲੀਆਂ ਚੱਲ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੱਬਡੀ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਬਲੈਰੋ ਅਤੇ ਬਾਈਕ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਕਈ ਗੋਲੀਆਂ ਮਾਰ ਦਿੱਤੀਆਂ। ਹਸਪਤਾਲ ਲਿਜਾਣ ਸਮੇਂ ਉਸਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਵੀ ਇਸ ਟੂਰਨਾਮੈਂਟ ਵਿੱਚ ਸ਼ਾਮਿਲ ਹੋਣਾ ਸੀ। ਹਾਲਾਂਕਿ ਫਾਇਰਿੰਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੋਚ ਰਾਣਾ ਬਲਾਚੌਰੀਆ ਜਦੋਂ ਬਾਹਰ ਨਿਕਲੇ ਤਾਂ ਉਨ੍ਹਾਂ ‘ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਉਥੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਕੋਚ ਨੂੰ ਫੋਟੋ ਖਿੱਚਣ ਦੇ ਬਹਾਨੇ ਰੋਕਿਆ ਗਿਆ ਤੇ ਬਾਈਕ ਸਵਾਰਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਉਤੇ ਪਹੁੰਚ ਗਏ।  Newsline Express

Related Articles

Leave a Comment